टॉप न्यूज़

‘ਚਾਏ ਚੂਰੀ’ ਰੈਸਟੋਰੈਂਟ ਦੇ ਮਾਲਕ ਨੇ ਖੁਦ ਨੂੰ ਮਾਰੀ ਗੋਲੀ

ਹਾਲਤ ਨਾਜ਼ੁਕ

ਗੁਰਦਾਸਪੁਰ ਤੋਂ ਇੱਕ ਚਿੰਤਾਜਨਕ ਘਟਨਾ ਸਾਹਮਣੇ ਆਈ ਹੈ, ਜਿੱਥੇ ਸਾਬਕਾ ਸਰਪੰਚ ਅਤੇ ਪ੍ਰਸਿੱਧ ਰੈਸਟੋਰੈਂਟ ‘ਚਾਏ ਚੂਰੀ’ ਦੇ ਮਾਲਕ ਮਨਪ੍ਰੀਤ ਸਿੰਘ ਨੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ। ਇਹ ਘਟਨਾ ਉਸ ਵੇਲੇ ਵਾਪਰੀ ਜਦੋਂ ਮਨਪ੍ਰੀਤ ਸਿੰਘ ਨੇ ਆਪਣੇ ਹੀ ਰੈਸਟੋਰੈਂਟ ਅੰਦਰ ਆਪਣੇ ਆਪ ਨੂੰ ਗੋਲੀ ਮਾਰ ਲਈ।
ਗੋਲੀ ਲੱਗਣ ਤੋਂ ਬਾਅਦ ਮਨਪ੍ਰੀਤ ਸਿੰਘ ਦੀ ਹਾਲਤ ਗੰਭੀਰ ਬਣ ਗਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ। ਡਾਕਟਰਾਂ ਮੁਤਾਬਕ ਜ਼ਖ਼ਮੀ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।
ਜਾਣਕਾਰੀ ਮੁਤਾਬਕ ਇਹ ਰੈਸਟੋਰੈਂਟ ਅੰਮ੍ਰਿਤਸਰ ਹਾਈਵੇ ’ਤੇ ਸਥਿਤ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਮਾਮਲੇ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਵੱਲੋਂ ਖੁਦਕੁਸ਼ੀ ਦੀ ਕੋਸ਼ਿਸ਼ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!