देश

ਸੋਨੀਆ ਗਾਂਧੀ ਦੀ ਅਚਾਨਕ ਸਿਹਤ ਖ਼ਰਾਬ

ਦਿੱਲੀ ਦੇ ਹਸਪਤਾਲ 'ਚ ਕਰਵਾਇਆ ਭਰਤੀ

ਕਾਂਗਰਸ ਦੀ ਸੀਨੀਅਰ ਨੇਤਾ ਅਤੇ ਸੰਸਦੀ ਦਲ ਦੀ ਪ੍ਰਧਾਨ ਸੋਨੀਆ ਗਾਂਧੀ ਨੂੰ ਦਿੱਲੀ ਦੇ ਸਰ ਗੰਗਾ ਰਾਮ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਮੰਗਲਵਾਰ ਸਵੇਰੇ ਉਨ੍ਹਾਂ ਦੀ ਸਿਹਤ ਥੋੜੀ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ। ਸੋਨੀਆ ਗਾਂਧੀ ਦੀ ਸਿਹਤ ਪਿਛਲੇ ਕੁਝ ਸਮੇਂ ਤੋਂ ਠੀਕ ਨਹੀਂ ਸੀ, ਜਿਸ ਕਾਰਨ ਉਨ੍ਹਾਂ ਨੂੰ ਦਾਖਲ ਕਰਵਾਇਆ ਗਿਆ ਹੈ। ਹਸਪਤਾਲ ਵਿੱਚ ਡਾਕਟਰਾਂ ਦੀ ਟੀਮ ਉਸ ਦੀ ਪੂਰੀ ਨਿਗਰਾਨੀ ਕਰ ਰਹੀ ਹੈ।

ਸੂਤਰਾਂ ਦੇ ਅਨੁਸਾਰ, ਉਨ੍ਹਾਂ ਨੂੰ ਛਾਤੀ (ਚੈਸਟ) ਨਾਲ ਜੁੜੇ ਸਪੈਸ਼ਲਿਸਟ ਡਾਕਟਰ ਦੀ ਨਿਗਰਾਨੀ ਵਿੱਚ ਰੱਖਿਆ ਗਿਆ ਹੈ। ਹਾਲਾਂਕਿ, ਹੁਣ ਤੱਕ ਕਾਂਗਰਸ ਪਾਰਟੀ ਜਾਂ ਹਸਪਤਾਲ ਵੱਲੋਂ ਸੋਨੀਆ ਗਾਂਧੀ ਦੀ ਸਿਹਤ ਬਾਰੇ ਕੋਈ ਬਿਆਨ ਜਾਰੀ ਨਹੀਂ ਕੀਤਾ ਗਿਆ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!