ਮੌਸਮ ਵਿੱਚ ਫਿਲਹਾਲ ਕੋਈ ਤਬਦੀਲੀ ਵੇਖਣ ਨੂੰ ਨਹੀਂ ਮਿਲ ਰਹੀ। ਇਸ ਵਿਚਾਲੇ ਲਗਾਤਾਰ ਵੱਧ ਰਹੀ ਠੰਡ ਵਿਦਿਆਰਥੀਆਂ ਸਣੇ ਮਾਪਿਆਂ ਅਤੇ ਅਧਿਆਪਕਾਂ ਲਈ ਪਰੇਸ਼ਾਨੀ ਦਾ ਕਾਰਨ ਬਣਦੀ ਜਾ ਰਹੀ ਹੈ। ਦੱਸ ਦੇਈਏ ਕਿ ਕਈ ਸੂਬਿਆਂ ਵਿੱਚ ਵੱਧਦੀ ਠੰਡ ਨੂੰ ਦੇਖਦਿਆਂ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ। ਇਸ ਵਿਚਾਲੇ ਪੰਜਾਬ ਵਿੱਚ ਵੀ ਛੁੱਟੀਆਂ ਵਿੱਚ ਵਾਧਾ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਛੁੱਟੀਆਂ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਸੂਬੇ ਵਿੱਚ ਲਗਾਤਾਰ ਵੱਧ ਰਹੀ ਠੰਡ ਅਤੇ ਧੁੰਦ ਨੂੰ ਦੇਖਦਿਆਂ, ਬੱਚਿਆਂ ਅਤੇ ਸਟਾਫ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸੂਬੇ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 13 ਜਨਵਰੀ ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ। ਹੁਣ ਸੂਬੇ ਦੇ ਸਾਰੇ ਸਕੂਲ 14 ਜਨਵਰੀ ਤੋਂ ਆਮ ਦਿਨਾਂ ਵਾਂਗ ਖੁੱਲ੍ਹਣਗੇ।
EDITED BY- HARLEEN KAUR




