टॉप न्यूज़

ਚੰਡੀਗੜ੍ਹ ਕੋਰਟ ਵੱਲੋਂ ਅੱਤਵਾਦੀ ਗੋਲਡੀ ਬਰਾੜ ਨੂੰ ਭਗੌੜਾ ਕਰਾਰ

30 ਦਿਨਾਂ ਦੇ ਅੰਦਰ ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ

ਰਾਸ਼ਟਰੀ ਜਾਂਚ ਏਜੰਸੀ ਦੀ ਚੰਡੀਗੜ੍ਹ ਸਥਿਤ ਵਿਸ਼ੇਸ਼ ਅਦਾਲਤ ਨੇ ਅੱਤਵਾਦੀ ਸਤਵਿੰਦਰ ਸਿੰਘ ਉਰਫ਼ ਗੋਲਡੀ ਬਰਾੜ ਨੂੰ ਭਗੌੜਾ ਘੋਸ਼ਿਤ ਕਰ ਦਿੱਤਾ ਹੈ। ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 84 ਤਹਿਤ ਕਾਰਵਾਈ ਕਰਦੇ ਹੋਏ ਵਿਸ਼ੇਸ਼ ਜੱਜ ਭਾਵਨਾ ਜੈਨ ਨੇ ਉਸਨੂੰ 30 ਦਿਨਾਂ ਦੇ ਅੰਦਰ ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।

ਗੋਲਡੀ ਬਰਾੜ ਖ਼ਿਲਾਫ਼ 20 ਜਨਵਰੀ 2024 ਨੂੰ ਚੰਡੀਗੜ੍ਹ ਵਿੱਚ ਇੱਕ ਕਾਰੋਬਾਰੀ ਦੇ ਅਗਵਾ ਦਾ ਮਾਮਲਾ ਦਰਜ ਹੋਇਆ ਸੀ, ਜਿਸਨੂੰ 8 ਮਾਰਚ 2024 ਨੂੰ ਐਨਆਈਏ ਨੇ ਆਪਣੇ ਹੱਥ ਵਿੱਚ ਲਿਆ। ਗੋਲਡੀ ਬਰਾੜ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਦਾ ਵੀ ਮਾਸਟਰਮਾਈਂਡ ਹੈ। ਕੇਂਦਰ ਸਰਕਾਰ ਪਹਿਲਾਂ ਹੀ ਉਸਨੂੰ ਅੱਤਵਾਦੀ ਘੋਸ਼ਿਤ ਕਰ ਚੁੱਕੀ ਹੈ ਅਤੇ ਉਹ ਇਸ ਸਮੇਂ ਕੈਨੇਡਾ ਵਿੱਚ ਰਹਿ ਰਿਹਾ ਹੈ।

ਇਸ ਕੇਸ ਵਿੱਚ ਗੋਲਡੀ ਬਰਾੜ ਖ਼ਿਲਾਫ਼ ਆਈਪੀਸੀ ਦੀਆਂ ਧਾਰਾ 120B (ਆਪਰਾਧਿਕ ਸਾਜ਼ਿਸ਼), 336 (ਲਾਪਰਵਾਹੀ ਨਾਲ ਜ਼ਿੰਦਗੀ ਨੂੰ ਖ਼ਤਰਾ), 384 (ਜਬਰਨ ਵਸੂਲੀ) ਅਤੇ 506 (ਆਪਰਾਧਿਕ ਧਮਕੀ) ਨਾਲ ਨਾਲ ਯੂਏਪੀਆ ਅਤੇ ਆਰਮਸ ਐਕਟ ਦੀਆਂ ਧਾਰਾਵਾਂ ਲਗਾਈਆਂ ਗਈਆਂ ਹਨ। ਨਿਰਧਾਰਤ ਸਮੇਂ ‘ਤੇ ਅਦਾਲਤ ਵਿੱਚ ਪੇਸ਼ ਨਾ ਹੋਣ ਦੀ ਸਥਿਤੀ ਵਿੱਚ ਉਸਦੀ ਸੰਪਤੀ ਜ਼ਬਤ ਕੀਤੀ ਜਾ ਸਕਦੀ ਹੈ। ਸੂਤਰਾਂ ਦੇ ਮੁਤਾਬਕ, ਉਸਨੂੰ ਕੈਨੇਡਾ ਤੋਂ ਭਾਰਤ ਲਿਆਉਣ ਦੀਆਂ ਕੋਸ਼ਿਸ਼ਾਂ ਵੀ ਤੇਜ਼ ਕਰ ਦਿੱਤੀਆਂ ਗਈਆਂ ਹਨ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!