टॉप न्यूज़

ਅੰਮ੍ਰਿਤਸਰ ‘ਚ ਵਾਪਰਿਆ ਵੱਡਾ ਹਾਦਸਾ

ਚਾਰ ਮੰਜਿਲਾਂ ਇਮਾਰਤ ਹੋਈ ਢਹਿ-ਢੇਰੀ

ਅੰਮ੍ਰਿਤਸਰ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਦੁਪਹਿਰ 1 ਵਜੇ ਦੇ ਕਰੀਬ ਟਾਲੀ ਵਾਲਾ ਚੌਕ ਨੇੜੇ ਗਲੀ ਨੰਬਰ 9 ਵਿੱਚ ਉਸ ਸਮੇਂ ਹਫੜਾ-ਦਫੜੀ ਮਚ ਗਈ ਜਦੋਂ ਇੱਕ ਨਿਰਮਾਣ ਅਧੀਨ ਚਾਰ ਮੰਜ਼ਿਲਾ ਇਮਾਰਤ ਅਚਾਨਕ ਢਹਿ ਗਈ।

ਇਮਾਰਤ ਦੀਆਂ ਤਿੰਨ ਮੰਜ਼ਿਲਾਂ ਪੂਰੀ ਤਰ੍ਹਾਂ ਢਹਿ ਗਈਆਂ ਅਤੇ ਕੁਝ ਲੋਕਾਂ ਦੇ ਮਲਬੇ ਹੇਠ ਫਸਣ ਦੀ ਖ਼ਬਰ ਹੈ। ਘਟਨਾ ਤੋਂ ਤੁਰੰਤ ਬਾਅਦ ਇਲਾਕੇ ਵਿੱਚ ਦਹਿਸ਼ਤ ਫੈਲ ਗਈ ਅਤੇ ਸਥਾਨਕ ਲੋਕ ਮੌਕੇ ‘ਤੇ ਇਕੱਠੇ ਹੋ ਗਏ।

ਜਾਣਕਾਰੀ ਮੁਤਾਬਕ ਇਮਾਰਤ ਦਾ ਕੰਮ ਚੱਲ ਰਿਹਾ ਸੀ। ਅਚਾਨਕ ਡਿੱਗਣ ਨਾਲ ਨੇੜਲੇ ਦੁਕਾਨਦਾਰਾਂ ਅਤੇ ਰਾਹਗੀਰਾਂ ਵਿਚਕਾਰ ਸਹਿਮ ਦਾ ਮਾਹੌਲ ਹੈ। ਇਮਾਰਤ ਦੇ ਡਿੱਗਣ ਦੀ ਆਵਾਜ਼ ਸੁਣਦਿਆਂ ਹੀ ਪੂਰੇ ਇਲਾਕੇ ਵਿੱਚ ਧੂੜ ਦਾ ਗੁਬਾਰ ਫੈਲ ਗਿਆ।

ਸਥਾਨਕ ਨਿਵਾਸੀਆਂ ਨੇ ਤੁਰੰਤ ਕਾਰਵਾਈ ਕੀਤੀ ਅਤੇ ਮਲਬੇ ਵਿੱਚ ਫਸੇ ਲੋਕਾਂ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਮੌਕੇ ‘ਤੇ ਪਹੁੰਚੀਆਂ। ਰਾਹਤ ਅਤੇ ਬਚਾਅ ਕਾਰਜ ਤੁਰੰਤ ਸ਼ੁਰੂ ਕਰ ਦਿੱਤੇ ਗਏ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!