टॉप न्यूज़

ਪੰਜਾਬੀ ਗਾਇਕ ਗੁਰਦਾਸ ਮਾਨ ਵੱਲੋਂ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ

ਪ੍ਰਸਿੱਧ ਪੰਜਾਬੀ ਗਾਇਕ ਅਤੇ ਸੱਭਿਆਚਾਰਕ ਪ੍ਰਤੀਨਿਧੀ ਗੁਰਦਾਸ ਮਾਨ ਨੇ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨਾਲ ਲੋਕ ਭਵਨ, ਪੰਜਾਬ ਵਿਖੇ ਮੁਲਾਕਾਤ ਕੀਤੀ। ਇਸ ਮੀਟਿੰਗ ਦੌਰਾਨ, ਦੋਵਾਂ ਵੱਲੋਂ ਸਮਾਜ ਵਿੱਚ ਨਸ਼ਿਆਂ ਦੀ ਵੱਧ ਰਹੀ ਸਮੱਸਿਆ ਬਾਰੇ ਡੂੰਘਾਈ ਨਾਲ ਚਰਚਾ ਕੀਤੀ ਗਈ, ਜਿਸ ਦੇ ਸੂਬੇ ਦੇ ਨੌਜਵਾਨਾਂ ‘ਤੇ ਮਾੜੇ ਤੇ ਵਿਨਾਸ਼ਕਾਰੀ ਪ੍ਰਭਾਵ ਪੈ ਰਹੇ ਹਨ।
ਇਸ ਗੰਭੀਰ ਵਿਸ਼ੇ ‘ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਰਾਜਪਾਲ ਨੇ ਪੰਜਾਬ ਵਿੱਚੋਂ ਇਸ ਖ਼ਤਰੇ ਨੂੰ ਜੜ੍ਹੋਂ ਖ਼ਤਮ ਕਰਨ ਲਈ ਨੌਜਵਾਨ ਪੀੜ੍ਹੀ ਦੇ ਭਵਿੱਖ ਦੀ ਰਾਖੀ ਲਈ ਸਮਾਜ ਦੀ ਸਮੂਹਿਕ ਜ਼ਿੰਮੇਵਾਰੀ ‘ਤੇ ਜ਼ੋਰ ਦਿੱਤਾ।
ਕਟਾਰੀਆ ਨੇ ਸ੍ਰੀ ਗੁਰਦਾਸ ਮਾਨ ਨੂੰ ਦੱਸਿਆ ਕਿ ਉਹ ਪਿਛਲੇ ਇੱਕ ਸਾਲ ਤੋਂ ਵਿਦਿਅਕ ਸੰਸਥਾਵਾਂ, ਸਮਾਜਿਕ ਅਤੇ ਧਾਰਮਿਕ ਸੰਗਠਨਾਂ, ਗੈਰ-ਸਰਕਾਰੀ ਸੰਗਠਨਾਂ, ਖਿਡਾਰੀਆਂ, ਸਿਆਸੀ ਸੰਗਠਨਾਂ ਅਤੇ ਹੋਰ ਭਾਈਵਾਲਾਂ ਦੇ ਸਹਿਯੋਗ ਨਾਲ ਨਸ਼ਿਆਂ ਵਿਰੁੱਧ ਇੱਕ ਨਿਰੰਤਰ ਜਨਤਕ ਜਾਗਰੂਕਤਾ ਮੁਹਿੰਮ ਦੀ ਅਗਵਾਈ ਕਰ ਰਹੇ ਹਨ।
ਜ਼ਿਕਰਯੋਗ ਹੈ ਕਿ ਰਾਜਪਾਲ ਨੇ ਨਿੱਜੀ ਤੌਰ ‘ਤੇ ਜ਼ਮੀਨੀ ਪੱਧਰ ‘ਤੇ ਸੂਬੇ ਦੇ ਲੋਕਾਂ ਨਾਲ ਸਿੱਧੇ ਤੌਰ ‘ਤੇ ਜੁੜਨ ਲਈ ਵਿਆਪਕ ਪੈਦਲ ਯਾਤਰਾਵਾਂ ਵੀ ਕੀਤੀਆਂ ਹਨ, ਜਿਸ ਵਿੱਚ ਗੁਰਦਾਸਪੁਰ ਅਤੇ ਅੰਮ੍ਰਿਤਸਰ ਜ਼ਿਲ੍ਹਿਆਂ ਵਿਖੇ ਛੇ ਦਿਨਾਂ ਅਤੇ ਜਲੰਧਰ ਜ਼ਿਲ੍ਹੇ ਨੂੰ ਦੋ ਦਿਨਾਂ ਵਿੱਚ ਕਵਰ ਕੀਤਾ ਗਿਆ, ਇਸ ਯਾਤਰਾ ਦਾ ਉਦੇਸ਼ ਜਨਤਕ ਸਮਰਥਨ ਜੁਟਾਉਣਾ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਫੈਲਾਉਣਾ ਹੈ।
EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!