ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਕਮੇਟੀ ਚੋਣਾਂ ਜਿੱਤਣ ਵਾਲੇ ਉਮੀਦਵਾਰ ਭਵਿੱਖ ਵਿੱਚ ਪੰਜਾਬ ਵਿਧਾਨ ਸਭਾ ਲਈ ਵੀ ਚੋਣ ਲੜਨਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਹੀ ਇੱਕੋ ਇੱਕ ਪਾਰਟੀ ਹੈ ਜੋ ਆਮ ਪਰਿਵਾਰਾਂ ਦੇ ਮੁੰਡਿਆਂ ਅਤੇ ਕੁੜੀਆਂ ਨੂੰ ਮੌਕੇ ਦਿੰਦੀ ਹੈ। ਉਨ੍ਹਾਂ ਆਪਣੇ ਵਿਰੋਧੀਆਂ ‘ਤੇ ਵੀ ਨਿਸ਼ਾਨਾ ਸਾਧਿਆ।
ਮੁੱਖ ਮੰਤਰੀ ਮਾਨ ਅਤੇ ਅਰਵਿੰਦ ਕੇਜਰੀਵਾਲ ਅੱਜ ਲੁਧਿਆਣਾ ਵਿਖੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਜੇਤੂ ਉਮੀਦਵਾਰਾਂ ਨੂੰ ਮਿਲਣ ਪਹੁੰਚੇ। ਜੇਤੂਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਵਿੱਚੋਂ ਬਹੁਤ ਸਾਰੇ ਭਵਿੱਖ ਵਿੱਚ ਵਿਧਾਨ ਸਭਾ ਵਿੱਚ ਵੀ ਜਾਣਗੇ। ਉਨ੍ਹਾਂ ਕਿਹਾ ਕਿ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਸਾਰੇ ਆਮ ਆਦਮੀ ਪਾਰਟੀ ਨੂੰ ਹਰਾਉਣ ਦੀ ਸਾਜ਼ਿਸ਼ ਰਚ ਰਹੇ ਹਨ, ਪਰ ਉਹ ਉਨ੍ਹਾਂ ਨੂੰ ਰੋਕ ਨਹੀਂ ਸਕਣਗੇ।
EDITED BY- HARLEEN KAUR




