
ਦਿੱਲੀ-ਐਨਸੀਆਰ ਅਤੇ ਪੰਜਾਬ ਦੇ ਕੁਝ ਹਿੱਸਿਆਂ ਵਿਚ ਮੌਸਮ ਅਚਾਨਕ ਬਦਲ ਗਿਆ ਹੈ। ਸ਼ੁੱਕਰਵਾਰ ਸਵੇਰੇ ਦਿੱਲੀ ਨੋਇਡਾ, ਗੁਰੂਗ੍ਰਾਮ ਅਤੇ ਗਾਜ਼ੀਆਬਾਦ ਵਿੱਚ ਹਲਕੀ ਬਾਰਿਸ਼ ਹੋਈ। ਇਹ ਬਾਰਿਸ਼ ਦਿੱਲੀ-ਐਨਸੀਆਰ ਵਿੱਚ ਭਾਰੀ ਠੰਡ ਦੇ ਵਿਚਕਾਰ ਹੋਈ। ਇਸ ਦਾ ਮਤਲਬ ਹੈ ਕਿ ਤਾਪਮਾਨ ਹੋਰ ਡਿੱਗੇਗਾ, ਜਿਸ ਨਾਲ ਸਰਦੀਆਂ ਦੀ ਤੀਬਰਤਾ ਵਿੱਚ ਵਾਧਾ ਹੋ ਸਕਦਾ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਵੀ ਬੱਦਲਵਾਈ ਰਹੀ। ਆਉਣ ਵਾਲੇ ਦਿਨਾਂ ਵਿਚ ਰੁਕ-ਰੁਕ ਕੇ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।
ਭਾਰਤ ਮੌਸਮ ਵਿਭਾਗ (ਆਈਐਮਡੀ) ਅਨੁਸਾਰ ਅੱਜ ਸ਼ੁੱਕਰਵਾਰ ਨੂੰ ਦਿੱਲੀ-ਐਨਸੀਆਰ ਵਿੱਚ ਠੰਡ ਦਾ ਕਹਿਰ ਜਾਰੀ ਰਹੀ, ਪਾਰਾ 5 ਡਿਗਰੀ ਸੈਲਸੀਅਸ ਤੱਕ ਡਿੱਗ ਗਿਆ। ਐਨਸੀਆਰ ਦੇ ਕਈ ਹਿੱਸਿਆਂ ਵਿੱਚ ਵੀ ਮੀਂਹ ਪਿਆ। ਤੇਜ਼ ਠੰਡ ਦੇ ਵਿਚਕਾਰ ਦਿੱਲੀ-ਐਨਸੀਆਰ ਵਿੱਚ ਮੀਂਹ ਮੌਸਮ ਵਿੱਚ ਇੱਕ ਵੱਡੇ ਬਦਲਾਅ ਦਾ ਸੰਕੇਤ ਹੈ। ਆਮ ਤੌਰ ਉਤੇ ਦਿੱਲੀ-ਐਨਸੀਆਰ ਵਿੱਚ ਜਨਵਰੀ ਵਿੱਚ ਮੀਂਹ ਨਹੀਂ ਪੈਂਦਾ।
ਦਿੱਲੀ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਆਮ ਤੌਰ ‘ਤੇ ਜਨਵਰੀ ਵਿੱਚ ਘੱਟ ਮੀਂਹ ਪੈਂਦਾ ਹੈ, ਪਰ ਜਦੋਂ ਪੱਛਮੀ ਗੜਬੜੀ ਸਰਗਰਮ ਹੁੰਦੀ ਹੈ, ਤਾਂ ਠੰਢ ਅਤੇ ਮੀਂਹ ਲਈ ਹਾਲਾਤ ਬਣ ਜਾਂਦੇ ਹਨ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਦਿੱਲੀ-ਐਨਸੀਆਰ ਵਿੱਚ ਬੱਦਲਵਾਈ, ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਕਦੇ-ਕਦੇ ਬੂੰਦਾਬਾਂਦੀ ਹੋਣ ਦੀ ਉਮੀਦ ਹੈ। ਅੱਜ, ਦਿੱਲੀ ਦਾ ਘੱਟੋ-ਘੱਟ ਤਾਪਮਾਨ 4.6 ਡਿਗਰੀ ਸੈਲਸੀਅਸ ਸੀ।
EDITED BY- HARLEEN KAUR



