टॉप न्यूज़
ਪੰਜਾਬ ਵਿਚ ਛੁੱਟੀਆਂ ਵਿਚ ਵਾਧੇ ਦੇ ਬਾਵਜੂਦ ਖੋਲ੍ਹੇ ਜਾ ਰਹੇ ਹਨ ਸਕੂਲ

ਪੰਜਾਬ ਸਰਕਾਰ ਨੇ ਕੜਾਕੇ ਦੀ ਠੰਢ ਅਤੇ ਸੰਘਣੀ ਧੁੰਦ ਨੂੰ ਦੇਖਦਿਆਂ ਸੂਬੇ ਦੇ ਸਕੂਲਾਂ ਦੀਆਂ ਛੁੱਟੀਆਂ ਵਧਾਉਣ ਦਾ ਫੈਸਲਾ ਕੀਤਾ ਹੈ। ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬੱਚਿਆਂ ਅਤੇ ਸਕੂਲ ਸਟਾਫ਼ ਦੀ ਸਿਹਤ ਤੇ ਸੁਰੱਖਿਆ ਨੂੰ ਤਰਜੀਹ ਦਿੰਦੇ ਹੋਏ ਰਾਜ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ ਵਿੱਚ 13 ਜਨਵਰੀ ਤੱਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਇਨ੍ਹਾਂ ਹੁਕਮਾਂ ਦੇ ਬਾਵਜੂਦ ਕਈ ਥਾਵਾਂ ਤੋਂ ਸਕੂਲ ਖੋਲ੍ਹਣ ਦੀਆਂ ਖਬਰਾਂ ਆ ਰਹੀਆਂ ਹਨ। ਲੁਧਿਆਣਾ ਵਿੱਚ ਕਈ ਸਕੂਲਾਂ ਵੱਲੋਂ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਸਿੱਖਿਆ ਮੰਤਰੀ ਵੱਲੋਂ ਛੁੱਟੀਆਂ ਦੇ ਐਲਾਨ ਦੇ ਬਾਵਜੂਦ ਸਕੂਲ ਖੋਲ੍ਹੇ ਜਾ ਰਹੇ ਹਨ। ਬੀਤੇ ਦਿਨ ਜਿਲ੍ਹਾ ਸਿਹਤ ਵਿਭਾਗ ਵੱਲੋਂ ਵੀ ਠੰਡ ਨੂੰ ਲੈ ਕੇ ਐਡਵਾਈਜਰੀ ਜਾਰੀ ਕੀਤੀ ਗਈ ਸੀ। ਇਸ ਸਭ ਦੇ ਬਾਵਜੂਦ ਸਕੂਲ ਖੋਲ੍ਹੇ ਜਾ ਰਹੇ ਹਨ।
EDITED BY- HARLEEN KAUR




