बॉलीवुड
ਕੀ ਪਰਮੀਸ਼ ਵਰਮਾ ਦਾ ਸੱਚਮੁੱਚ ਹੋਇਆ ਤਲਾਕ?

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਲਗਾਤਾਰ ਸੁਰਖੀਆਂ ਬਟੋਰ ਰਹੇ ਹਨ। ਇਸਦੀ ਵਜ੍ਹਾ ਉਨ੍ਹਾਂ ਦੀ ਕੋਈ ਫਿਲਮ ਜਾਂ ਗੀਤ ਨਹੀਂ ਬਲਕਿ ਨਿੱਜੀ ਜ਼ਿੰਦਗੀ ਹੈ। ਦਰਅਸਲ, ਖ਼ਬਰਾਂ ਆ ਰਹੀਆਂ ਹਨ ਕਿ ਪਰਮੀਸ਼ ਵਰਮਾ ਅਤੇ ਉਨ੍ਹਾਂ ਦੀ ਪਤਨੀ ਗੁਨੀਤ ਗਰੇਵਾਲ (Guneet Grewal) ਅਲੱਗ ਹੋ ਗਏ ਹਨ। ਹੁਣ ਤੱਕ ਇਹਨਾਂ ਖਬਰਾਂ ਨੂੰ ਅਫਵਾਹ ਦੱਸਿਆ ਜਾ ਰਿਹਾ ਸੀ, ਕਿਉਂਕਿ ਪਰਮੀਸ਼ ਅਤੇ ਉਨ੍ਹਾਂ ਦੀ ਪਤਨੀ ਗੁਨੀਤ ਵੱਲੋਂ ਇਸ ਮਾਮਲੇ ਤੇ ਕੋਈ ਟਿੱਪਣੀ ਨਹੀਂ ਕੀਤੀ ਗਈ।
EDITED BY- HARLEEN KAUR



