
ਪੰਜਾਬ ਅਤੇ ਚੰਡੀਗੜ੍ਹ ਵਿੱਚ ਸ਼ੀਤਲਹਿਰ ਅਤੇ ਧੁੰਦ ਦਾ ਕਹਿਰ ਲਗਾਤਾਰ ਜਾਰੀ ਹੈ। ਬਠਿੰਡਾ ਵਿੱਚ ਘੱਟੋ-ਘੱਟ ਤਾਪਮਾਨ 1.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਇਸ ਸੀਜ਼ਨ ਦਾ ਸਭ ਤੋਂ ਘੱਟ ਤਾਪਮਾਨ ਹੈ। ਜਦਕਿ ਵੱਧ ਤੋਂ ਵੱਧ ਤਾਪਮਾਨ ਵਿੱਚ 0.6 ਡਿਗਰੀ ਦੀ ਵਾਧਾ ਹੋਈ ਹੈ, ਪਰ ਇਹ ਆਮ ਤਾਪਮਾਨ ਨਾਲੋਂ 4.3 ਡਿਗਰੀ ਘੱਟ ਹੈ।
ਉੱਧਰ, ਲੁਧਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ 16.5 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਅੱਜ ਸੂਬੇ ਦੇ 19 ਜ਼ਿਲ੍ਹਿਆਂ ਵਿੱਚ ਸਵੇਰੇ ਸਮੇਂ ਸੰਘਣੀ ਧੁੰਦ ਅਤੇ 8 ਜ਼ਿਲ੍ਹਿਆਂ ਵਿੱਚ ਸ਼ੀਤਲਹਿਰ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ 17 ਜਨਵਰੀ ਤੱਕ ਇਸੇ ਤਰ੍ਹਾਂ ਬਣੇ ਰਹਿਣ ਦੀ ਸੰਭਾਵਨਾ ਹੈ।
ਸਿਹਤ ਵਿਭਾਗ ਨੇ ਲੋਕਾਂ ਨੂੰ ਸਲਾਹ ਦਿੱਤੀ ਹੈ ਕਿ ਬਹੁਤ ਜ਼ਰੂਰੀ ਹੋਵੇ ਤਾਂ ਹੀ ਘਰੋਂ ਬਾਹਰ ਨਿਕਲਣ। ਕਿਸੇ ਵੀ ਤਰ੍ਹਾਂ ਦੀ ਸਮੱਸਿਆ ਹੋਣ ‘ਤੇ ਟੋਲ ਫ੍ਰੀ ਮੈਡੀਕਲ ਹੈਲਪਲਾਈਨ ਨੰਬਰ 104 ‘ਤੇ ਤੁਰੰਤ ਸੰਪਰਕ ਕੀਤਾ ਜਾਵੇ। ਬੱਚੇ ਅਤੇ ਬਜ਼ੁਰਗ ਆਪਣਾ ਖਾਸ ਖਿਆਲ ਰੱਖਣ। ਬਿਨ੍ਹਾਂ ਕਿਸੇ ਕੰਮ ਤੋਂ ਇੱਧਰ-ਉੱਧਰ ਜਾਣ ਤੋਂ ਗੁਰੇਜ਼ ਕਰਨ।
EDITED BY- HARLEEN KAUR




