टॉप न्यूज़

ਪੰਜਾਬ ‘ਚ ਕਦੋਂ ਤੱਕ ਪਵੇਗੀ ਧੁੰਦ?

ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ

ਪੰਜਾਬ ਭਰ ਵਿੱਚ ਪੋਹ ਦੇ ਮਹੀਨੇ ਦੌਰਾਨ ਠੰਢ ਨੇ ਕਹਿਰ ਮਚਾ ਰੱਖਿਆ ਹੈ। ਸੀਤ ਲਹਿਰ ਦੇ ਨਾਲ ਸੰਘਣੀ ਧੁੰਦ ਨੇ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਦਿੱਤੀ ਹੈ। ਕਈ ਜ਼ਿਲ੍ਹਿਆਂ ਵਿੱਚ ਵਿਜ਼ੀਬਿਲਟੀ ਸਿਫ਼ਰ ਦੇ ਨੇੜੇ ਪਹੁੰਚ ਗਈ ਹੈ, ਜਿਸ ਕਾਰਨ ਸੜਕਾਂ ’ਤੇ ਆਵਾਜਾਈ ਬਹੁਤ ਮੁਸ਼ਕਲ ਬਣੀ ਹੋਈ ਹੈ।
ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਚੇਤਾਵਨੀ ਮੁਤਾਬਕ ਅੱਜ ਤੋਂ 17 ਜਨਵਰੀ ਤੱਕ ਸੰਘਣੀ ਧੁੰਦ ਅਤੇ ਕੜਾਕੇ ਦੀ ਠੰਢ ਤੋਂ ਰਾਹਤ ਮਿਲਣ ਦੇ ਆਸਾਰ ਨਹੀਂ ਹਨ। ਡਿੱਗਦੇ ਪਾਰੇ ਨੇ ਲੋਕਾਂ ਦਾ ਹਾਲ ਬੇਹਾਲ ਕਰ ਦਿੱਤਾ ਹੈ ਅਤੇ ਹੱਥ-ਪੈਰ ਸੁੰਨ ਹੋ ਰਹੇ ਹਨ। ਸਵੇਰੇ ਅਤੇ ਰਾਤ ਦੇ ਸਮੇਂ ਘਰੋਂ ਨਿਕਲਣਾ ਵੀ ਮੁਸ਼ਕਲ ਬਣ ਗਿਆ ਹੈ।

ਤਾਪਮਾਨ ਦੀ ਗੱਲ ਕਰੀਏ ਤਾਂ ਬਠਿੰਡਾ 1.6 ਡਿਗਰੀ ਸੈਲਸੀਅਸ ਨਾਲ ਸੂਬੇ ਦਾ ਸਭ ਤੋਂ ਠੰਢਾ ਇਲਾਕਾ ਰਿਹਾ। ਫਰੀਦਕੋਟ ਵਿੱਚ ਘੱਟੋ-ਘੱਟ ਤਾਪਮਾਨ 2.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਅੰਮ੍ਰਿਤਸਰ ਵਿੱਚ ਪਾਰਾ 3.8 ਡਿਗਰੀ ਸੈਲਸੀਅਸ ਤੱਕ ਡਿੱਗ ਗਿਆ। ਹੋਰ ਕਈ ਜ਼ਿਲ੍ਹਿਆਂ ਵਿੱਚ ਵੀ ਤਾਪਮਾਨ ਆਮ ਨਾਲੋਂ ਕਾਫ਼ੀ ਹੇਠਾਂ ਰਿਹਾ ਹੈ।
ਮੌਸਮ ਮਾਹਿਰਾਂ ਮੁਤਾਬਕ ਅਗਲੇ ਕੁਝ ਦਿਨਾਂ ਤੱਕ ਠੰਢ ਦੀ ਤੀਬਰਤਾ ਬਰਕਰਾਰ ਰਹੇਗੀ ਅਤੇ ਕੋਹਰੇ ਦੀ ਸਥਿਤੀ ਵਿੱਚ ਵੀ ਕੋਈ ਵੱਡਾ ਸੁਧਾਰ ਨਹੀਂ ਆਵੇਗਾ। ਲੋਕਾਂ ਨੂੰ ਗਰਮ ਕੱਪੜੇ ਪਹਿਨਣ, ਸਿਹਤ ਦਾ ਧਿਆਨ ਰੱਖਣ ਅਤੇ ਬੁਜ਼ੁਰਗਾਂ ਤੇ ਬੱਚਿਆਂ ਦੀ ਖ਼ਾਸ ਦੇਖਭਾਲ ਕਰਨ ਦੀ ਸਲਾਹ ਦਿੱਤੀ ਗਈ ਹੈ।
EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!