टॉप न्यूज़

ਪੰਜਾਬ ‘ਚ ਤੜਕ ਸਵੇਰੇ ਤਾਬੜਤੋੜ ਫਾਇਰਿੰਗ

ਗੋਲੀਆਂ ਦੀ ਗੂੰਜ਼ ਨਾਲ ਕੰਬਿਆ ਸ਼ਹਿਰ

ਪੰਜਾਬ ਦੇ ਫਗਵਾੜਾ ਸ਼ਹਿਰ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਸਨੇ ਲੋਕਾਂ ਵਿਚਾਲੇ ਦਹਿਸ਼ਤ ਫੈਲਾ ਦਿੱਤੀ ਹੈ। ਦੱਸ ਦੇਈਏ ਕਿ ਫਗਵਾੜਾ ਦੇ ਹੁਸ਼ਿਆਰਪੁਰ ਰੋਡ ‘ਤੇ ਸਥਿਤ ਸੁਧੀਰ ਸਵੀਟ ਸ਼ਾਪ ‘ਤੇ ਇਸ ਸਮੇਂ ਫਾਇਰਿੰਗ ਹੋਣ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਕ ਹਮਲਾਵਰਾਂ ਵਲੋਂ ਅੱਜ ਸਵੇਰੇ ਦੁਕਾਨ ਖੋਲ੍ਹਣ ਦੇ 15 ਮਿੰਟ ਬਾਅਦ ਹੀ ਦੁਕਾਨ ‘ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ, ਜਿਸ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ।

ਜਾਣਕਾਰੀ ਮੁਤਾਬਕ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬੀਤੇ ਦਿਨ ਫਗਵਾੜੇ ਦੌਰੇ ‘ਤੇ ਸਨ ਅਤੇ ਅੱਜ ਵੀ ਮੁੱਖ ਮੰਤਰੀ ਫਗਵਾੜਾ ਪਹੁੰਚ ਰਹੇ ਹਨ। ਮੁੱਖ ਮੰਤਰੀ ਦੇ ਫਗਵਾੜਾ ਪਹੁੰਚਣ ਤੋਂ ਪਹਿਲਾਂ ਹੋਈ ਫਾਇਰਿੰਗ ਨਾਲ ਪੂਰਾ ਇਲਾਕਾ ਕੰਬ ਗਿਆ। ਦੁਕਾਨਦਾਰ ਨਾਲ ਕੀਤੀ ਮੁਲਾਕਾਤ ਦੌਰਾਨ ਉਸ ਨੇ ਦੱਸਿਆ ਕਿ ਹਮਲਾਵਰਾਂ ਨੇ ਸੱਤ ਤੋਂ ਅੱਠ ਦੇ ਕਰੀਬ ਫਾਇਰ ਕੀਤੇ ਗਏ ਹਨ। ਇਸ ਮੌਕੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!