टॉप न्यूज़

ਪੰਜਾਬ-ਚੰਡੀਗੜ੍ਹ ‘ਚ ਸ਼ੀਤ ਲਹਿਰ ਦਾ ਔਰੇਂਜ ਅਲਰਟ

ਨਵਾਂਸ਼ਹਿਰ ‘ਚ ਪਹਿਲੀ ਵਾਰ ਜ਼ੀਰੋ ਡਿਗਰੀ ਤਾਪਮਾਨ

ਜੰਮੂ-ਕਸ਼ਮੀਰ ਅਤੇ ਹਿਮਾਚਲ ਦੇ ਪਹਾੜੀ ਇਲਾਕਿਆਂ ਤੋਂ ਆ ਰਹੀਆਂ ਬਰਫ਼ੀਲੀਆਂ ਹਵਾਵਾਂ ਕਾਰਨ ਪੰਜਾਬ ਅਤੇ ਚੰਡੀਗੜ੍ਹ ਵਿੱਚ ਠੰਡ ਕਾਫ਼ੀ ਵੱਧ ਗਈ ਹੈ। ਮੰਗਲਵਾਰ ਨੂੰ ਇਸ ਮੌਸਮ ਦੌਰਾਨ ਪਹਿਲੀ ਵਾਰ ਨਵਾਂਸ਼ਹਿਰ ਵਿੱਚ ਜ਼ੀਰੋ ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਇਸਦੇ ਨਾਲ ਹੀ ਘੱਟੋ-ਘੱਟ ਅਤੇ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਹੇਠਾਂ ਚਲੇ ਗਏ ਹਨ।

ਘੱਟੋ-ਘੱਟ ਤਾਪਮਾਨ ਆਮ ਨਾਲੋਂ 2.5 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 6.3 ਡਿਗਰੀ ਘੱਟ ਦਰਜ ਹੋ ਰਿਹਾ ਹੈ। ਅੱਜ ਯਾਨੀਕਿ 14 ਜਨਵਰੀ ਲਈ ਕੋਹਰੇ ਅਤੇ ਸ਼ੀਤ ਲਹਿਰ ਦਾ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਇਹ ਹਾਲਾਤ ਅੱਗੇ ਵੀ ਬਣੇ ਰਹਿਣ ਦੀ ਸੰਭਾਵਨਾ ਹੈ। 18 ਅਤੇ 19 ਜਨਵਰੀ ਨੂੰ ਕੁਝ ਥਾਵਾਂ ‘ਤੇ ਹਲਕੀ ਵਰਖਾ ਹੋਣ ਦੀ ਸੰਭਾਵਨਾ ਹੈ। ਹਾਲਾਂਕਿ ਅੱਜ ਤੋਂ ਸਕੂਲ ਖੁੱਲ੍ਹ ਰਹੇ ਹਨ।

ਮੌਸਮ ਵਿਭਾਗ ਮੁਤਾਬਕ ਅੱਜ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ ਅਤੇ ਲੁਧਿਆਣਾ ਵਿੱਚ ਸੰਘਣੇ ਤੋਂ ਬਹੁਤ ਘਣੇ ਕੋਹਰੇ ਦੀ ਸੰਭਾਵਨਾ ਹੈ। ਇਸਦੇ ਨਾਲ ਹੀ ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ ਅਤੇ ਬਠਿੰਡਾ ਵਿੱਚ ਸ਼ੀਤ ਲਹਿਰ ਤੋਂ ਗੰਭੀਰ ਸ਼ੀਤ ਲਹਿਰ ਚੱਲਣ ਦੀ ਸੰਭਾਵਨਾ ਜਤਾਈ ਗਈ ਹੈ।

ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਬਰਨਾਲਾ, ਮਾਨਸਾ, ਸੰਗਰੂਰ, ਫ਼ਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਐਸਏਐਸ ਨਗਰ (ਮੋਹਾਲੀ) ਅਤੇ ਮਾਲੇਰਕੋਟਲਾ ਵਿੱਚ ਕਈ ਥਾਵਾਂ ‘ਤੇ ਘਣਾ ਕੋਹਰਾ ਰਹਿ ਸਕਦਾ ਹੈ। ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ ਅਤੇ ਮਾਨਸਾ ਵਿੱਚ ਕਿਤੇ-ਕਿਤੇ ਸ਼ੀਤ ਲਹਿਰ ਵੀ ਚੱਲ ਸਕਦੀ ਹੈ। ਮੌਸਮ ਜ਼ਿਆਦਾਤਰ ਸੁੱਕਾ ਰਹਿਣ ਦੀ ਸੰਭਾਵਨਾ ਹੈ।

ਹਾਲਾਂਕਿ ਮੰਗਲਵਾਰ ਨੂੰ ਅੰਮ੍ਰਿਤਸਰ ਵਿੱਚ ਵਿਜ਼ੀਬਿਲਟੀ ਜ਼ੀਰੋ, ਲੁਧਿਆਣਾ ਵਿੱਚ 20 ਮੀਟਰ, ਬਠਿੰਡਾ ਵਿੱਚ 500 ਮੀਟਰ, ਫ਼ਰੀਦਕੋਟ ਵਿੱਚ 50 ਮੀਟਰ ਅਤੇ ਪਟਿਆਲਾ ਵਿੱਚ 40 ਮੀਟਰ ਦਰਜ ਕੀਤੀ ਗਈ। ਲੁਧਿਆਣਾ ਅਤੇ ਪਟਿਆਲਾ ਵਿੱਚ ਕੋਲਡ-ਡੇ, ਜਦਕਿ ਗੁਰਦਾਸਪੁਰ ਵਿੱਚ ਘਣਾ ਕੋਹਰਾ ਦਰਜ ਕੀਤਾ ਗਿਆ।

ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਦੇ ਡਾਇਰੈਕਟਰ ਸੁਰਿੰਦਰ ਪਾਲ ਮੁਤਾਬਕ ਅਗਲੇ 48 ਘੰਟਿਆਂ ਤੱਕ ਘੱਟੋ-ਘੱਟ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਆਵੇਗਾ। ਇਸ ਤੋਂ ਬਾਅਦ ਤਾਪਮਾਨ ਹੌਲੀ-ਹੌਲੀ 3 ਤੋਂ 4 ਡਿਗਰੀ ਸੈਲਸੀਅਸ ਤੱਕ ਵੱਧ ਸਕਦਾ ਹੈ। 15 ਜਨਵਰੀ ਦੀ ਰਾਤ ਤੋਂ ਇੱਕ ਨਵਾਂ ਵੈਸਟਨ ਡਿਸਟਰਬਨ ਪੱਛਮੀ ਹਿਮਾਲਈ ਖੇਤਰ ਨੂੰ ਪ੍ਰਭਾਵਿਤ ਕਰ ਸਕਦਾ ਹੈ।

ਇਸ ਕਾਰਨ ਉੱਥੇ ਮੌਸਮ ਵਿੱਚ ਤਬਦੀਲੀ ਆ ਸਕਦੀ ਹੈ। 16 ਅਤੇ 17 ਜਨਵਰੀ ਨੂੰ ਪਹਾੜੀ ਇਲਾਕਿਆਂ ਵਿੱਚ ਮੌਸਮ ਠੀਕ ਰਹਿਣ ਦੀ ਸੰਭਾਵਨਾ ਹੈ। 18 ਅਤੇ 19 ਜਨਵਰੀ ਨੂੰ ਰਾਜ ਦੇ ਕੁਝ ਹਿੱਸਿਆਂ ਵਿੱਚ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਧੁੱਪ ਨਿਕਲਣੀ ਸ਼ੁਰੂ ਹੋ ਜਾਵੇਗੀ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!