टॉप न्यूज़

ਪੰਜਾਬ ਤੋਂ ਵੱਡੀ ਖਬਰ

14 ਤੋਂ 16 ਜਨਵਰੀ ਤੱਕ ਜਲੰਧਰ 'ਚ ਲੱਗੀਆਂ ਸਖ਼ਤ ਪਾਬੰਦੀਆਂ

ਪੰਜਾਬ ਦੇ ਜ਼ਿਲ੍ਹੇ ਜਲੰਧਰ ਤੋਂ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦੀ 16 ਜਨਵਰੀ ਨੂੰ ਹੋਣ ਵਾਲੀ ਜਲੰਧਰ ਫੇਰੀ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧਾਂ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੇ ਸਖ਼ਤ ਕਦਮ ਚੁੱਕੇ ਹਨ। ਵਧੀਕ ਜ਼ਿਲ੍ਹਾ ਮੈਜਿਸਟਰੇਟ ਅਮਨਿੰਦਰ ਕੌਰ ਨੇ ਹੁਕਮ ਜਾਰੀ ਕਰਦਿਆਂ ਜਲੰਧਰ ਜ਼ਿਲ੍ਹੇ ਦੀ ਸੀਮਾ ਅੰਦਰ 14 ਤੋਂ 16 ਜਨਵਰੀ ਤੱਕ ‘ਨੋ ਫਲਾਇੰਗ ਜ਼ੋਨ’ ਘੋਸ਼ਿਤ ਕਰ ਦਿੱਤਾ ਹੈ।

ਇਸ ਫੈਸਲੇ ਤਹਿਤ ਜ਼ਿਲ੍ਹੇ ਵਿਚ ਕਿਸੇ ਵੀ ਤਰ੍ਹਾਂ ਦੇ ਸਿਵਲ ਰਿਮੋਟ ਜਾਂ ਪਾਇਲਟਡ ਏਅਰਕ੍ਰਾਫਟ ਸਿਸਟਮ, ਡਰੋਨ ਅਤੇ ਹੈਲੀਕਾਪਟਰਾਂ ਦੀ ਉਡਾਣ ‘ਤੇ ਮੁਕੰਮਲ ਰੋਕ ਲਗਾਈ ਗਈ ਹੈ। ਪ੍ਰਸ਼ਾਸਨ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਇਹ ਪਾਬੰਦੀ ਸਿਰਫ਼ ਸਿਵਲ ਉਡਾਣਾਂ ‘ਤੇ ਲਾਗੂ ਹੋਵੇਗੀ, ਜਦਕਿ ਰਾਸ਼ਟਰਪਤੀ ਅਤੇ ਹੋਰ ਵੀ.ਵੀ.ਆਈ.ਪੀ. (VVIP) ਮਹਿਮਾਨਾਂ ਦੇ ਹੈਲੀਕਾਪਟਰਾਂ ਜਾਂ ਹਵਾਈ ਜਹਾਜ਼ਾਂ ਨੂੰ ਇਸ ਤੋਂ ਛੋਟ ਰਹੇਗੀ। ਇਹ ਹੁਕਮ ਰਾਸ਼ਟਰਪਤੀ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜਾਰੀ ਕੀਤੇ ਗਏ ਹਨ।

ਰਾਸ਼ਟਰਪਤੀ ਦ੍ਰੋਪਦੀ ਮੁਰਮੂ 15 ਜਨਵਰੀ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ (DNDU) ਦੇ ਗੋਲਡਨ ਜੁਬਲੀ ਕਨਵੋਕੇਸ਼ਨ ਵਿੱਚ ਸ਼ਾਮਲ ਹੋਣਗੇ। ਇਸ ਦੇ ਮੱਦੇਨਜ਼ਰ, ਜ਼ਿਲ੍ਹਾ ਪ੍ਰਸ਼ਾਸਨ ਨੇ ਵਿਸ਼ੇਸ਼ ਸੁਰੱਖਿਆ ਅਤੇ ਤਿਆਰੀ ਦੇ ਪ੍ਰਬੰਧ ਕੀਤੇ ਹਨ। ਸਮਾਰੋਹ ਅਤੇ ਸੰਬੰਧਿਤ ਗਤੀਵਿਧੀਆਂ ਦੀ ਨਿਗਰਾਨੀ ਲਈ PCS ਰੈਂਕ ਦੇ ਅਧਿਕਾਰੀਆਂ ਸਮੇਤ ਲਗਭਗ 30 ਅਧਿਕਾਰੀਆਂ ਨੂੰ ਨਿਯੁਕਤ ਕੀਤਾ ਗਿਆ ਹੈ।

ਰਾਸ਼ਟਰਪਤੀ ਸਵੇਰੇ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪਹੁੰਚਣਗੇ, ਜਿੱਥੇ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ ਜਾਵੇਗਾ। ਇਸ ਤੋਂ ਬਾਅਦ ਉਹ ਸੜਕ ਰਾਹੀਂ ਯੂਨੀਵਰਸਿਟੀ ਜਾਣਗੇ ਅਤੇ 50ਵੇਂ ਕਨਵੋਕੇਸ਼ਨ ਵਿੱਚ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕਰਨਗੇ। ਸਮਾਰੋਹ ਤੋਂ ਬਾਅਦ, ਰਾਸ਼ਟਰਪਤੀ ਤਾਜ ਸਵਰਨਾ ਹੋਟਲ ਵਿੱਚ ਠਹਿਰਨਗੇ। ਅਗਲੀ ਸਵੇਰ, ਉਹ ਜਲੰਧਰ ਵਿੱਚ ਡਾ. ਬੀ.ਆਰ. ਅੰਬੇਡਕਰ ਨੈਸ਼ਨਲ ਇੰਸਟੀਚਿਊਟ ਆਫ਼ ਟੈਕਨਾਲੋਜੀ ਦੇ 21ਵੇਂ ਕਨਵੋਕੇਸ਼ਨ ਵਿੱਚ ਸ਼ਾਮਲ ਹੋਣ ਲਈ ਸ੍ਰੀ ਗੁਰੂ ਰਾਮਦਾਸ ਜੀ ਹਵਾਈ ਅੱਡੇ ਤੋਂ ਰਵਾਨਾ ਹੋਣਗੇ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!