टॉप न्यूज़
ਪੰਜਾਬ ਦੇ ਸਕੂਲਾਂ ਨੂੰ ਲੈ ਕੇ ਆਈ ਵੱਡੀ ਖ਼ਬਰ

ਪੰਜਾਬ ਦੇ ਸਕੂਲਾਂ ਨੂੰ ਲੈ ਕੇ ਹੁਣੇ-ਹੁਣੇ ਵੱਡੀ ਖ਼ਬਰ ਸਾਹਮਣੇ ਆਈ ਹੈ। ਕੜਾਕੇ ਦੀ ਠੰਢ ਅਤੇ ਕੋਲਡ ਵੇਵ ਦੇ ਬਾਵਜੂਦ ਅੱਜ ਤੋਂ ਪੰਜਾਬ ਭਰ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਖੁੱਲ੍ਹ ਗਏ ਹਨ। ਨਰਸਰੀ ਤੋਂ ਲੈ ਕੇ 12ਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਲਈ ਅੱਜ ਤੋਂ ਮੁੜ ਕਲਾਸਾਂ ਲੱਗਣ ਲੱਗ ਪਈਆਂ ਹਨ।
ਜ਼ਿਕਰਯੋਗ ਹੈ ਕਿ 23 ਦਸੰਬਰ ਤੋਂ ਬਾਅਦ ਅੱਜ ਸਕੂਲ ਖੁੱਲ੍ਹ ਰਹੇ ਹਨ। ਠੰਢ ਦੇ ਵਧਦੇ ਪ੍ਰਭਾਵ ਨੂੰ ਦੇਖਦਿਆਂ ਸੂਬਾ ਸਰਕਾਰ ਵੱਲੋਂ ਸਕੂਲਾਂ ਦੀਆਂ ਛੁੱਟੀਆਂ ਪਹਿਲਾਂ ਦੋ ਵਾਰ ਵਧਾਈਆਂ ਗਈਆਂ ਸਨ। ਲੰਬੀ ਛੁੱਟੀ ਤੋਂ ਬਾਅਦ ਅੱਜ ਵਿਦਿਆਰਥੀ ਮੁੜ ਸਕੂਲਾਂ ’ਚ ਪਹੁੰਚ ਰਹੇ ਹਨ।
ਹਾਲਾਂਕਿ ਠੰਢ ਦਾ ਕਹਿਰ ਅਜੇ ਵੀ ਜਾਰੀ ਹੈ, ਇਸ ਲਈ ਕਈ ਸਕੂਲਾਂ ਵੱਲੋਂ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਵਾਧੂ ਸਾਵਧਾਨੀਆਂ ਵਰਤੀਆਂ ਜਾ ਰਹੀਆਂ ਹਨ। ਮਾਪਿਆਂ ਅਤੇ ਸਕੂਲ ਪ੍ਰਬੰਧਨਾਂ ਨੂੰ ਵੀ ਬੱਚਿਆਂ ਦੀ ਸਿਹਤ ਪ੍ਰਤੀ ਸਚੇਤ ਰਹਿਣ ਦੀ ਅਪੀਲ ਕੀਤੀ ਗਈ ਹੈ।
EDITED BY- HARLEEN KAUR




