
ਪੰਜਾਬ, ਹਰਿਆਣਾ ਸਮੇਤ ਪੂਰੇ ਉੱਤਰ ਭਾਰਤ ਵਿਚ ਸੰਘਣੀ ਧੁੰਦ ਅਤੇ ਸੀਤ ਲਹਿਰ ਨੇ ਆਮ ਜਨ ਜੀਵਨ ਪ੍ਰਭਾਵਿਤ ਕੀਤਾ ਹੋਇਆ ਹੈ। ਇਸ ਦੌਰਾਨ ਸੜਕਾਂ ’ਤੇ ਵਧੇਰੇ ਸੰਘਣੇ ਧੁੰਦ ਹੋਣ ਕਰਕੇ ਦੂਰ ਤੱਕ ਦੇਖਣ ਦੀ ਹੱਦ ਨਾ ਬਰਾਬਰ ਹੀ ਦਰਜ ਕੀਤੀ ਗਈ, ਜਿਸ ਕਰਕੇ ਲੋਕਾਂ ਨੂੰ ਵਾਹਨ ਚਲਾਉਣ ਵਿੱਚ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।
ਸੰਘਣੀ ਧੁੰਦ ਅਤੇ ਪਹਾੜਾਂ ਵੱਲੋਂ ਚੱਲ ਰਹੀਆਂ ਠੰਢੀਆਂ ਹਵਾਵਾਂ ਕਾਰਨ ਮੰਗਲਵਾਰ ਨੂੰ ਪੰਜਾਬ ਦੇ ਐਸਬੀਐਸ ਨਗਰ ਵਿੱਚ ਪਾਰਾ 0 ਡਿਗਰੀ ਸੈਲਸੀਅਸ ਤੱਕ ਡਿੱਗ ਗਿਆ। ਰਾਜ ਦਾ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 6.3 ਡਿਗਰੀ ਘੱਟ ਅਤੇ ਘੱਟੋ-ਘੱਟ ਤਾਪਮਾਨ ਆਮ ਨਾਲੋਂ 2.5 ਡਿਗਰੀ ਘੱਟ ਗਿਆ।
18 ਤੋਂ ਮੀਂਹ ਪੈਣ ਦੀ ਸੰਭਾਵਨਾ
ਮੌਸਮ ਵਿਭਾਗ ਨੇ ਪੱਛਮੀ ਗੜਬੜੀ ਦੇ ਸਰਗਰਮ ਹੋਣ ਦੇ ਮੱਦੇਨਜ਼ਰ 18 ਜਨਵਰੀ ਤੋਂ ਪੰਜਾਬ ਲਈ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। ਇਸ ਨਾਲ ਆਉਣ ਵਾਲੇ ਦਿਨਾਂ ਵਿੱਚ ਸੀਤ ਲਹਿਰ ਹੋਰ ਜ਼ੋਰ ਫੜਨ ਦੀ ਸੰਭਾਵਨਾ ਹੈ, ਜਿਸ ਨਾਲ ਤਾਪਮਾਨ ਹੋਰ ਘਟੇਗਾ। ਅਗਲੇ ਛੇ ਦਿਨਾਂ ਲਈ ਇੱਕ ਓਂਰਜ ਚਿਤਾਵਨੀ ਜਾਰੀ ਕੀਤੀ ਗਈ ਹੈ, ਜੋ ਪੰਜਾਬ ਦੇ ਕਈ ਹਿੱਸਿਆਂ ਵਿੱਚ ਸੀਤ ਲਹਿਰ ਅਤੇ ਬਹੁਤ ਸੰਘਣੀ ਧੁੰਦ ਦੀ ਸੰਭਾਵਨਾ ਨੂੰ ਦਰਸਾਉਂਦੀ ਹੈ।
ਮੰਗਲਵਾਰ ਨੂੰ ਪੰਜਾਬ ਵਿੱਚ ਘੱਟੋ-ਘੱਟ ਤਾਪਮਾਨ 0.1 ਡਿਗਰੀ ਥੱਲੇ ਆ ਗਿਆ, ਜਿਸ ਨਾਲ ਇਹ ਆਮ ਨਾਲੋਂ 2.5 ਡਿਗਰੀ ਘੱਟ ਰਿਹਾ। ਹਾਲਾਂਕਿ, ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 0.8 ਡਿਗਰੀ ਵਧਿਆ, ਪਰ ਇਹ ਆਮ ਨਾਲੋਂ 6.3 ਡਿਗਰੀ ਘੱਟ ਦਰਜ ਕੀਤਾ ਗਿਆ। ਰੂਪਨਗਰ ਵਿੱਚ ਸਭ ਤੋਂ ਵੱਧ ਤਾਪਮਾਨ 20.7 ਡਿਗਰੀ ਦਰਜ ਕੀਤਾ ਗਿਆ। ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 8.1 ਡਿਗਰੀ, ਲੁਧਿਆਣਾ ਦਾ 13.4 ਡਿਗਰੀ, ਪਟਿਆਲਾ ਦਾ 13.6 ਡਿਗਰੀ, ਬਠਿੰਡਾ ਦਾ 16.0 ਡਿਗਰੀ, ਗੁਰਦਾਸਪੁਰ ਦਾ 13.0 ਡਿਗਰੀ, ਫਾਜ਼ਿਲਕਾ ਦਾ 16.2 ਡਿਗਰੀ ਅਤੇ ਫਿਰੋਜ਼ਪੁਰ ਦਾ 9.9 ਡਿਗਰੀ ਰਿਹਾ।
EDITED BY- HARLEEN KAUR




