टॉप न्यूज़

ਮੌਸਮ ਬਾਰੇ ਤਾਜ਼ਾ ਅਲਰਟ ਪਿੱਛੋਂ ਪੰਜਾਬ ਵਿਚ ਵਧਣਗੀਆਂ ਛੁੱਟੀਆਂ

ਪੰਜਾਬ, ਹਰਿਆਣਾ ਸਮੇਤ ਪੂਰੇ ਉੱਤਰ ਭਾਰਤ ਵਿਚ ਸੰਘਣੀ ਧੁੰਦ ਅਤੇ ਸੀਤ ਲਹਿਰ ਨੇ ਆਮ ਜਨ ਜੀਵਨ ਪ੍ਰਭਾਵਿਤ ਕੀਤਾ ਹੋਇਆ ਹੈ। ਇਸ ਦੌਰਾਨ ਸੜਕਾਂ ’ਤੇ ਵਧੇਰੇ ਸੰਘਣੇ ਧੁੰਦ ਹੋਣ ਕਰਕੇ ਦੂਰ ਤੱਕ ਦੇਖਣ ਦੀ ਹੱਦ ਨਾ ਬਰਾਬਰ ਹੀ ਦਰਜ ਕੀਤੀ ਗਈ, ਜਿਸ ਕਰਕੇ ਲੋਕਾਂ ਨੂੰ ਵਾਹਨ ਚਲਾਉਣ ਵਿੱਚ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।
ਮੌਸਮ ਵਿਭਾਗ ਨੇ ਪੱਛਮੀ ਗੜਬੜੀ ਦੇ ਸਰਗਰਮ ਹੋਣ ਦੇ ਮੱਦੇਨਜ਼ਰ 18 ਜਨਵਰੀ ਤੋਂ ਪੰਜਾਬ ਲਈ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। ਇਸ ਨਾਲ ਆਉਣ ਵਾਲੇ ਦਿਨਾਂ ਵਿੱਚ ਸੀਤ ਲਹਿਰ ਹੋਰ ਜ਼ੋਰ ਫੜਨ ਦੀ ਸੰਭਾਵਨਾ ਹੈ, ਜਿਸ ਨਾਲ ਤਾਪਮਾਨ ਹੋਰ ਘਟੇਗਾ। ਅਗਲੇ ਛੇ ਦਿਨਾਂ ਲਈ ਇੱਕ ਓਂਰਜ ਚਿਤਾਵਨੀ ਜਾਰੀ ਕੀਤੀ ਗਈ ਹੈ, ਜੋ ਪੰਜਾਬ ਦੇ ਕਈ ਹਿੱਸਿਆਂ ਵਿੱਚ ਸੀਤ ਲਹਿਰ ਅਤੇ ਬਹੁਤ ਸੰਘਣੀ ਧੁੰਦ ਦੀ ਸੰਭਾਵਨਾ ਨੂੰ ਦਰਸਾਉਂਦੀ ਹੈ।
ਇਧਰ, ਮੌਸਮ ਬਾਰੇ ਅਲਰਟ ਪਿੱਛੋਂ ਉਮੀਦ ਕੀਤੀ ਜਾ ਰਹੀ ਹੈ ਸੂਬੇ ਦੇ ਸਕੂਲਾਂ ਵਿਚ ਛੁੱਟੀਆਂ ਮੁੜ ਵਧਾਈਆਂ ਜਾ ਸਕਦੀਆਂ ਹਨ। ਮਾਪਿਆਂ ਵੱਲੋਂ ਵੀ ਠੰਢ ਅਤੇ ਧੁੰਦ ਵਿਚ ਬੱਚਿਆਂ ਦੀ ਘਰੋਂ ਔਨਲਾਇਨ ਪੜ੍ਹਾਈ ਦੀ ਮੰਗ ਕੀਤੀ ਜਾ ਰਹੀ ਹੈ। ਹਾਲਾਂਕਿ ਸਰਕਾਰ ਵੱਲੋਂ ਕੋਈ ਅਧਿਕਾਰਿਤ ਐਲਾਨ ਨਹੀਂ ਕੀਤਾ ਗਿਆ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ 24 ਦਸੰਬਰ ਤੋਂ 31 ਦਸੰਬਰ ਤੱਕ ਸਮੂਹ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਕੀਤੀਆਂ ਗਈਆਂ ਸਨ, ਜਿਨ੍ਹਾਂ ਵਿੱਚ ਪੰਜਾਬ ਵਿੱਚ ਪੈ ਰਹੀ ਜ਼ਿਆਦਾ ਠੰਢ ਅਤੇ ਧੁੰਦ ਕਾਰਨ ਇਨ੍ਹਾਂ ਛੁੱਟੀਆਂ ਵਿੱਚ ਦੋ ਵਾਰ 13 ਜਨਵਰੀ ਤੱਕ ਵਾਧਾ ਕਰ ਦਿੱਤਾ ਗਿਆ ਸੀ।
ਦੱਸ ਦਈਏ ਕਿ ਕੜਾਕੇ ਦੀ ਠੰਢ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸਕੂਲਾਂ ਦੀਆਂ ਛੁੱਟੀਆਂ ਵਧਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਨਵੇਂ ਹੁਕਮਾਂ ਅਨੁਸਾਰ ਚੰਡੀਗੜ੍ਹ ਦੇ ਸਾਰੇ ਸਰਕਾਰੀ ਅਤੇ ਨਿੱਜੀ ਸਕੂਲ ਹੁਣ 17 ਜਨਵਰੀ ਤੱਕ ਬੰਦ ਰਹਿਣਗੇ।
ਦੱਸਣਯੋਗ ਹੈ ਕਿ 18 ਜਨਵਰੀ ਨੂੰ ਐਤਵਾਰ ਹੋਣ ਕਾਰਨ ਸਕੂਲਾਂ ਵਿੱਚ ਪੜ੍ਹਾਈ 19 ਜਨਵਰੀ ਤੋਂ ਮੁੜ ਸ਼ੁਰੂ ਹੋਵੇਗੀ। ਪ੍ਰਸ਼ਾਸਨ ਨੇ ਇਹ ਫ਼ੈਸਲਾ ਬੱਚਿਆਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਹੈ, ਕਿਉਂਕਿ ਪਿਛਲੇ ਕੁਝ ਦਿਨਾਂ ਤੋਂ ਠੰਢ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ।

Related Articles

Leave a Reply

Your email address will not be published. Required fields are marked *

Back to top button
error: Content is protected !!