टॉप न्यूज़

ਕੜਾਕੇ ਦੀ ਠੰਡ ਵਿਚਾਲੇ ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ

ਪੰਜਾਬ 'ਚ ਮੀਂਹ ਦੇ ਨਾਲ ਪੈਣਗੇ ਗੜ੍ਹੇ

ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਹਾਲੇ 2 ਦਿਨ ਹੋਰ ਸ਼ੀਤ ਲਹਿਰ ਦਾ ਸਾਹਮਣਾ ਕਰਨਾ ਪਵੇਗਾ। ਮੌਸਮ ਵਿਭਾਗ ਮੁਤਾਬਕ ਅੱਜ ਪੰਜਾਬ ਵਿੱਚ ਸ਼ੀਤ ਲਹਿਰ ਅਤੇ ਸੰਘਣੇ ਕੋਹਰੇ ਦਾ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਪਿਛਲੇ 24 ਘੰਟਿਆਂ ਦੌਰਾਨ ਵੱਧ ਤੋਂ ਵੱਧ ਅਤੇ ਘੱਟ ਤੋਂ ਘੱਟ ਤਾਪਮਾਨ ਵਿੱਚ ਹਲਕਾ ਜਿਹਾ ਵਾਧਾ ਦਰਜ ਕੀਤਾ ਗਿਆ ਹੈ, ਪਰ ਇਸ ਦੇ ਬਾਵਜੂਦ ਵੱਧ ਤੋਂ ਵੱਧ ਤਾਪਮਾਨ ਸਧਾਰਨ ਨਾਲੋਂ 6.3 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 3.2 ਡਿਗਰੀ ਘੱਟ ਦਰਜ ਹੋ ਰਿਹਾ ਹੈ।
ਬੁੱਧਵਾਰ ਨੂੰ ਬਠਿੰਡਾ ਅਤੇ ਫਰੀਦਕੋਟ ਵਿੱਚ ਸਭ ਤੋਂ ਘੱਟ 3.2 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ 16 ਤਾਰੀਖ ਤੋਂ ਪਹਾੜਾਂ ‘ਚ ਬਰਫ਼ਬਾਰੀ ਅਤੇ ਪੰਜਾਬ ਵਿੱਚ ਹਲਕੀ ਬਾਰਿਸ਼ ਦੀ ਸੰਭਾਵਨਾ ਬਣ ਰਹੀ ਹੈ। ਇਸ ਤੋਂ ਇਲਾਵਾ, ਅਗਲੇ ਹਫ਼ਤੇ ਬਾਰਿਸ਼ ਨਾਲ ਗੜ੍ਹੇ ਪੈਣ ਦੀ ਵੀ ਸੰਭਾਵਨਾ ਜਤਾਈ ਗਈ ਹੈ।
ਧੁੰਦ ਅਤੇ ਸੀਤ ਲਹਿਰ ਤੇ ਹੁਣ ਕੋਹਰਾ ਲੋਕਾਂ ਦਾ ਜੀਵਨ ਪ੍ਰਭਾਵਿਤ ਕਰ ਰਹੇ ਹਨ। ਇਸ ਵਿਚਾਲੇ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿਚ ਪੰਜਾਬ ਵਿਚ ਤੇਜ਼ ਮੀਂਹ ਦੇ ਨਾਲ-ਨਾਲ ਗੜ੍ਹੇਮਾਰੀ ਦੀ ਭਵਿੱਖਬਾਣੀ ਕਰ ਦਿੱਤੀ ਹੈ।
16 ਤਾਰੀਖ ਤੋਂ ਹਵਾਵਾਂ ਦਾ ਰੁਖ ਬਦਲੇਗਾ ਅਤੇ ਹਵਾਵਾਂ ਅਰਬ ਸਾਗਰ ਤੋਂ ਪਹਾੜਾਂ ਵੱਲ ਚੱਲਣ ਲੱਗਣਗੀਆਂ। ਇਸ ਨਾਲ ਪਹਾੜਾਂ ‘ਚ ਪਹਿਲਾਂ ਵੈਸਟਰਨ ਡਿਸਟਰਬੈਂਸ ਬਣੇਗਾ, ਜਿਸ ਕਾਰਨ ਪਹਾੜੀ ਇਲਾਕਿਆਂ ਵਿੱਚ ਬਰਫ਼ਬਾਰੀ ਅਤੇ ਪੰਜਾਬ ਵਿੱਚ ਬਾਰਿਸ਼ ਦੀ ਸੰਭਾਵਨਾ ਬਣ ਰਹੀ ਹੈ।

ਇਸ ਦੌਰਾਨ ਘੱਟੋ-ਘੱਟ ਤਾਪਮਾਨ ਤੇਜ਼ੀ ਨਾਲ ਵਧੇਗਾ ਅਤੇ ਇਹ 5 ਤੋਂ 7 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ। ਪਾਲੇ ਵਿੱਚ ਕਮੀ ਆਵੇਗੀ ਅਤੇ ਮੌਸਮ ਦੌਰਾਨ ਬੱਦਲ ਵੀ ਛਾਏ ਰਹਿ ਸਕਦੇ ਹਨ, ਨਾਲ ਹੀ ਬਾਰਿਸ਼ ਹੋਣ ਦੀ ਵੀ ਸੰਭਾਵਨਾ ਹੈ।
20, 21, 22 ਅਤੇ 23 ਜਨਵਰੀ ਨੂੰ ਪੰਜਾਬ ਅਤੇ ਹਰਿਆਣਾ ਵਿੱਚ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਗੜ੍ਹੇ ਵੀ ਪੈ ਸਕਦੇ ਹਨ। 19 ਤਾਰੀਖ ਨੂੰ ਸਭ ਤੋਂ ਪਹਿਲਾਂ ਅੰਮ੍ਰਿਤਸਰ, ਗੁਰਦਾਸਪੁਰ, ਕਪੂਰਥਲਾ, ਜਲੰਧਰ, ਲੁਧਿਆਣਾ ਅਤੇ ਪਟਿਆਲਾ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਤੋਂ ਬਾਅਦ ਬਾਕੀ ਇਲਾਕਿਆਂ ਵਿੱਚ ਵੀ ਬਾਰਿਸ਼ ਦਾ ਅਸਰ ਨਜ਼ਰ ਆਵੇਗਾ।
EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!