
ਪੰਜਾਬ ਦੇ ਤਰਨਤਾਰਨ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਜ਼ਿਲ੍ਹੇ ਭਰ ਵਿੱਚ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਲਗਾਤਾਰ ਜਾਰੀ ਹਨ। ਇਸ ਦੀ ਇੱਕ ਹੋਰ ਤਾਜ਼ਾ ਮਿਸਾਲ ਉਸ ਵੇਲੇ ਵੇਖਣ ਨੂੰ ਮਿਲੀ ਜਦੋਂ ਤੜਕਸਾਰ ਗੁਰਦੁਆਰਾ ਸਾਹਿਬ ਰੋਜ਼ਾਨਾ ਦੀ ਤਰ੍ਹਾਂ ਮੱਥਾ ਟੇਕਣ ਜਾ ਰਹੀ ਬਜ਼ੁਰਗ ਔਰਤ ਨੂੰ ਤਿੰਨ ਹਥਿਆਰਬੰਦ ਲੁਟੇਰਿਆਂ ਵੱਲੋਂ ਸਿਰ ‘ਤੇ ਹਮਲਾ ਕਰਕੇ ਜ਼ਖ਼ਮੀ ਕਰ ਦਿੱਤਾ ਗਿਆ ਅਤੇ ਉਸਦੇ ਕੰਨਾਂ ਵਿੱਚ ਪਾਈਆਂ ਸੋਨੇ ਦੀਆਂ ਵਾਲੀਆਂ ਖੋਹ ਫਰਾਰ ਹੋ ਗਏ। ਗੰਭੀਰ ਹਾਲਤ ‘ਚ ਔਰਤ ਨੂੰ ਜਦੋਂ ਅੰਮ੍ਰਿਤਸਰ ਹਸਪਤਾਲ ਲਿਜਾਇਆ ਗਿਆ ਤਾਂ ਦੌਰਾਨੇ ਇਲਾਜ ਮਹਿਲਾ ਦੀ ਮੌਤ ਹੋ ਗਈ।
EDITED BY- HARLEEN KAUR




