टॉप न्यूज़

ਲੁਧਿਆਣਾ ਸ਼ੋਅਰੂਮ ਫਾਇਰਿੰਗ ਮਾਮਲੇ ‘ਚ ਗ੍ਰਿਫ਼ਤਾਰੀ ਤੋਂ ਬਾਅਦ ਵੱਡਾ ਖੁਲਾਸਾ

ਪੁਲਿਸ ਜਾਂਚ ਜਾਰੀ

ਪੰਜਾਬ ਦੇ ਲੁਧਿਆਣਾ ਵਿੱਚ ਬੱਦੋਵਾਲ ਇਲਾਕੇ ਅੰਦਰ ਲੁਧਿਆਣਾ-ਫਿਰੋਜ਼ਪੁਰ ਰੋਡ ‘ਤੇ ਸਥਿਤ ਇੱਕ ਲਗਜ਼ਰੀ ਕਾਰ ਦੇ ਸ਼ੋਅਰੂਮ ‘ਤੇ ਹੋਈ ਫਾਇਰਿੰਗ ਦੇ ਮਾਮਲੇ ਵਿੱਚ ਪੁਲਿਸ ਨੇ ਘਟਨਾ ਤੋਂ ਪੰਜ ਦਿਨ ਬਾਅਦ ਪਹਿਲੀ ਗ੍ਰਿਫ਼ਤਾਰੀ ਕੀਤੀ ਹੈ। ਪੁਲਿਸ ਵੱਲੋਂ ਮੁਲਜ਼ਮ ਨਵੀਨ ਦੇਸਵਾਲ ਨੂੰ ਗੁਰੂਗ੍ਰਾਮ ਤੋਂ ਗੁਪਤ ਸੂਚਨਾ ਦੇ ਆਧਾਰ ‘ਤੇ ਕਾਬੂ ਕੀਤਾ ਗਿਆ ਹੈ। ਜਲਦ ਹੀ ਪੁਲਿਸ ਦੀ ਜਾਂਚ ਟੀਮ ਇਸ ਮਾਮਲੇ ਦਾ ਖੁਲਾਸਾ ਕਰੇਗੀ।

ਇਸ ਤੋਂ ਪਹਿਲਾਂ ਪੁਲਿਸ ਨੇ ਗੈਂਗਸਟਰ ਕੌਸ਼ਲ ਚੌਧਰੀ ਨੂੰ ਵੀ ਪੁੱਛਗਿੱਛ ਲਈ ਪ੍ਰੋਡਕਸ਼ਨ ਵਾਰੰਟ ‘ਤੇ ਲਿਆਉਂਦਾ ਸੀ। ਉਹ ਇਸ ਸਮੇਂ ਪੁਲਿਸ ਹਿਰਾਸਤ ਵਿੱਚ ਹੈ ਅਤੇ ਉਸ ਨਾਲ ਲਗਾਤਾਰ ਪੁੱਛਗਿੱਛ ਜਾਰੀ ਹੈ। ਪੁਲਿਸ ਸੂਤਰਾਂ ਮੁਤਾਬਕ ਮੁਲਜ਼ਮ ਤੋਂ ਪੁੱਛਗਿੱਛ ਦੌਰਾਨ ਹੋਰ ਵੀ ਅਹਿਮ ਜਾਣਕਾਰੀਆਂ ਮਿਲਣ ਦੀ ਉਮੀਦ ਹੈ। ਇਸ ਦੇ ਨਾਲ ਹੀ ਪੁਲਿਸ ਨੂੰ ਮਿਲੀਆਂ ਫਿਰੌਤੀ ਦੀਆਂ ਪਰਚੀਆਂ ਦੀ ਫੋਰੈਂਸਿਕ ਜਾਂਚ ਵੀ ਕਰਵਾਈ ਜਾ ਰਹੀ ਹੈ।

ਇੱਥੇ ਦੱਸਣਾ ਬਣਦਾ ਹੈ ਕਿ ਗੈਂਗਸਟਰ ਕੌਸ਼ਲ ਚੌਧਰੀ ਨੂੰ ਲੁਧਿਆਣਾ ਸ਼ਹਿਰੀ ਪੁਲਿਸ ਵੱਲੋਂ ਪਹਿਲਾਂ ਇੱਕ ਰੀਅਲ ਐਸਟੇਟ ਕਾਰੋਬਾਰੀ ਤੋਂ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਪੁੱਛਗਿੱਛ ਲਈ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦਾ ਗਿਆ ਸੀ, ਪਰ ਉਹ ਮਾਮਲਾ ਹਜੇ ਤੱਕ ਪੁਲਿਸ ਵੱਲੋਂ ਸੁਲਝਾਇਆ ਨਹੀਂ ਜਾ ਸਕਿਆ। ਪੁਲਿਸ ਦੇ ਇੱਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਇਹ ਮਾਮਲਾ ਅਜੇ ਜਾਂਚ ਅਧੀਨ ਹੈ ਅਤੇ ਇਸ ਸਬੰਧੀ ਵਧੇਰੇ ਜਾਣਕਾਰੀ ਸਾਂਝੀ ਕਰਨ ਨਾਲ ਜਾਂਚ ਪ੍ਰਭਾਵਿਤ ਹੋ ਸਕਦੀ ਹੈ।

10 ਜਨਵਰੀ, ਸ਼ਨੀਵਾਰ ਦੀ ਸਵੇਰ ਨੂੰ ਬਾਈਕ ਸਵਾਰ ਦੋ ਹਮਲਾਵਰਾਂ ਨੇ ਬੱਦੋਵਾਲ ਵਿੱਚ ਇੱਕ ਲਗਜ਼ਰੀ ਕਾਰ ਦੇ ਸ਼ੋਅਰੂਮ ਨੂੰ ਨਿਸ਼ਾਨਾ ਬਣਾਉਂਦੇ ਹੋਏ ਫਾਇਰਿੰਗ ਕੀਤੀ ਅਤੇ ਮੌਕੇ ਤੋਂ ਫ਼ਰਾਰ ਹੋ ਗਏ। ਗੋਲੀਆਂ ਸ਼ੋਅਰੂਮ ਦੇ ਕੱਚ ਦੇ ਦਰਵਾਜ਼ੇ ਅਤੇ ਬਾਹਰ ਖੜੀਆਂ ਕੁਝ ਲਗਜ਼ਰੀ ਕਾਰਾਂ ਨੂੰ ਲੱਗੀਆਂ।

ਮੁਲਜ਼ਮਾਂ ਵੱਲੋਂ ਮੌਕੇ ‘ਤੇ ਪਵਨ ਸ਼ੌਕੀਨ ਅਤੇ ਮੋਹੱਬਤ ਰੰਧਾਵਾ ਦੇ ਨਾਂ ਦੀਆਂ ਪਰਚੀਆਂ ਵੀ ਸੁੱਟੀਆਂ ਗਈਆਂ ਸਨ। ਇਸ ਤੋਂ ਬਾਅਦ ਸ਼ੋਅਰੂਮ ਦੇ ਮਾਲਕਾਂ ਵਿੱਚੋਂ ਇੱਕ ਨੂੰ ਫਿਰੌਤੀ ਲਈ ਫ਼ੋਨ ਕਾਲ ਆਈ। ਕਾਲ ਕਰਨ ਵਾਲੇ ਨੇ ਆਪਣੇ ਆਪ ਨੂੰ ਪਵਨ ਸ਼ੌਕੀਨ ਦੱਸਦੇ ਹੋਏ 2 ਕਰੋੜ ਰੁਪਏ ਦੀ ਰੰਗਦਾਰੀ ਮੰਗੀ। ਬਾਅਦ ਵਿੱਚ ਦਾਖਾ ਪੁਲਿਸ ਵੱਲੋਂ ਕੌਸ਼ਲ ਚੌਧਰੀ, ਪਵਨ ਸ਼ੌਕੀਨ ਅਤੇ ਮੋਹੱਬਤ ਰੰਧਾਵਾ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!