
ਪੰਜਾਬ ਦੇ ਮੋਹਾਲੀ ਜ਼ਿਲ੍ਹੇ ‘ਚ ਪੁਲਿਸ ਨੇ ਜ਼ੀਰਕਪੁਰ ਦੇ ਪਭਾਤ ਗੋਦਾਮ ਏਰੀਆ ਵਿੱਚ ਇਕ ਵੱਡੀ ਕਾਰਵਾਈ ਕਰਦੇ ਹੋਏ ਨਕਲੀ ਦਵਾਈਆਂ ਬਣਾਉਣ ਵਾਲੇ ਗਿਰੋਹ ਦਾ ਭਾਂਡਾ ਫੋੜਿਆ ਹੈ। ਦੇਰ ਸ਼ਾਮ ਪੁਲਿਸ ਦੀਆਂ ਟੀਮਾਂ ਨੇ ਦੋ ਫੈਕਟਰੀਆਂ ‘ਤੇ ਛਾਪਾ ਮਾਰਿਆ, ਜਿੱਥੇ ਵੱਡੇ ਪੈਮਾਨੇ ‘ਤੇ ਗੈਰਕਾਨੂੰਨੀ ਅਤੇ ਮਿਆਰਾਂ ਦੇ ਉਲਟ ਐਲੋਪੈਥਿਕ ਅਤੇ ਆਯੁਰਵੇਦਿਕ ਦਵਾਈਆਂ ਬਣਾਈਆਂ ਜਾ ਰਹੀਆਂ ਸਨ।
ਪੁਲਿਸ ਨੇ ਮੌਕੇ ਦੀ ਗੰਭੀਰਤਾ ਨੂੰ ਦੇਖਦਿਆਂ ਤੁਰੰਤ ਫੂਡ ਸੇਫ਼ਟੀ ਅਤੇ ਡਰੱਗ ਕੰਟਰੋਲ ਵਿਭਾਗ ਦੇ ਅਧਿਕਾਰੀਆਂ ਨੂੰ ਬੁਲਾਇਆ। ਜਾਂਚ ਦੌਰਾਨ ਇਹਨਾਂ ਫੈਕਟਰੀਆਂ ਤੋਂ ਵੱਡੀ ਮਾਤਰਾ ਵਿੱਚ ਨਕਲੀ ਐਲੋਪੈਥਿਕ ਦਵਾਈਆਂ, ਆਯੁਰਵੇਦਿਕ ਉਤਪਾਦ, ਫੂਡ ਸਪਲੀਮੈਂਟਸ ਅਤੇ ਬਿਊਟੀ ਪ੍ਰੋਡਕਟਸ ਜ਼ਬਤ ਕੀਤੇ ਗਏ। ਹੈਰਾਨੀ ਦੀ ਗੱਲ ਇਹ ਹੈ ਕਿ ਇਹ ਫੈਕਟਰੀਆਂ ਬਿਨਾਂ ਕਿਸੇ ਵੈਧ ਲਾਇਸੈਂਸ ਦੇ ਅਤੇ ਬਹੁਤ ਗੰਦੇ ਮਾਹੌਲ ਵਿੱਚ ਚਲਾਈ ਜਾ ਰਹੀਆਂ ਸਨ।
EDITED BY- HARLEEN KAUR




