
ਪੰਜਾਬੀ ਅਦਾਕਾਰਾ ਮੈਂਡੀ ਤੱਖਰ ਨੇ ਆਪਣੇ ਪਤੀ ਸ਼ੇਖਰ ਕੌਸ਼ਲ ਤੋਂ ਤਲਾਕ ਲੈ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਦਿੱਲੀ ਦੀ ਪਰਿਵਾਰਕ ਅਦਾਲਤ ਨੇ ਦੋਵਾਂ ਦੇ ਵੱਖ ਹੋਣ ਦੀ ਅਰਜ਼ੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਮੈਂਡੀ ਅਤੇ ਸ਼ੇਖਰ ਨੇ ਆਪਸੀ ਸਹਿਮਤੀ ਨਾਲ ਵੱਖ ਹੋਣ ਦਾ ਫੈਸਲਾ ਕਰ ਲਿਆ ਸੀ। ਜਿਸ ਤੋਂ ਬਾਅਦ ਅੱਜ ਉਨ੍ਹਾਂ ਦੋਵਾਂ ਦਾ ਤਲਾਕ ਹੋ ਗਿਆ ਹੈ।
ਅਦਾਕਾਰਾ ਮੈਂਡੀ ਤੱਖਰ ਅਤੇ ਸ਼ੇਖਰ ਕੌਸ਼ਲ ਦਾ ਵਿਆਹ 2024 ਵਿਚ ਹੋਇਆ ਸੀ। ਪਿਛਲੇ ਸਾਲ ਤੋਂ ਉਹ ਵੱਖਰੇ ਰਹਿ ਰਹੇ ਹਨ। ਅਦਾਲਤ ਵੱਲੋਂ ਆਪਸੀ ਸਹਿਮਤੀ ‘ਤੇ ਜੋੜੇ ਵੱਲੋਂ ਦਾਇਰ ਕੀਤੀ ਗਈ ਪਹਿਲੀ ਅਰਜ਼ੀ ਨੂੰ ਮਨਜ਼ੂਰੀ ਦੇਣ ਤੋਂ ਬਾਅਦ ਸ਼ੁੱਕਰਵਾਰ ਨੂੰ ਤਲਾਕ ਦੇ ਦਿੱਤਾ ਗਿਆ।
EDITED BY- HARLEEN KAUR




