
ਪੰਜਾਬ ਵਿੱਚ ਗੋਲੀਬਾਰੀ ਦੀਆਂ ਖਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਦੱਸ ਦੇਈਏ ਕਿ ਆਏ ਦਿਨ ਕੋਈ-ਨਾ-ਕੋਈ ਵਾਰਦਾਤ ਸਾਹਮਣੇ ਆਉਂਦੀ ਹੈ। ਇਸ ਵਿਚਾਲੇ ਇੱਕ ਹੋਰ ਵੱਡੀ ਖਬਰ ਨੇ ਆਮ ਜਨਤਾ ਵਿਚਾਲੇ ਹਲਚਲ ਮਚਾ ਦਿੱਤੀ ਹੈ। ਦਰਅਸਲ, ਖੰਨਾ ਵਿੱਚ ਅੱਜ ਸਵੇਰੇ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਕੁਝ ਅਣਪਛਾਤੇ ਹਮਲਾਵਰਾਂ ਨੇ ਮਸ਼ਹੂਰ ਕੱਪੜਾ ਵਪਾਰੀ ਅਤੇ ਫੈਸ਼ਨ ਡਿਜ਼ਾਈਨਰ ਆਸ਼ੂ ਵਿਜਨ ਦੇ ਘਰ ‘ਤੇ ਤਾੜ-ਤਾੜ ਗੋਲੀਆਂ ਚਲਾ ਦਿੱਤੀਆਂ।
ਇਸ ਹਮਲੇ ਤੋਂ ਬਾਅਦ ਉਕਤ ਹਮਲਾਵਰਾਂ ਨੇ ਉਨ੍ਹਾਂ ਦੀ ਗੱਡੀ ਨੂੰ ਅੱਗ ਲਗਾਉਣ ਦੀ ਕੋਸ਼ਿਸ਼ ਕੀਤੀ। ਇਸ ਘਟਨਾ ਦੀ ਸੂਚਨਾ ਪਰਿਵਾਰ ਵਲੋਂ ਪੁਲਿਸ ਨੂੰ ਦਿੱਤੀ ਗਈ।
ਜਾਣਕਾਰੀ ਮੁਤਾਬਕ ਇਹ ਘਟਨਾ ਖੰਨਾ ਦੇ ਖਟੀਕਾ ਇਲਾਕੇ ਵਿੱਚ ਵਾਪਰੀ ਹੈ। ਆਸ਼ੂ ਵਿਜਨ ਖੰਨਾ ਦੇ ਮੁੱਖ ਬਾਜ਼ਾਰ ਵਿੱਚ ਦੇਵ ਕਲੈਕਸ਼ਨ ਨਾਮਕ ਇੱਕ ਕੱਪੜਿਆਂ ਦੇ ਸ਼ੋਅਰੂਮ ਦੇ ਮਾਲਕ ਹਨ, ਜਿੱਥੇ ਪੰਜਾਬ ਦੇ ਕਈ ਮਸ਼ਹੂਰ ਗਾਇਕ ਅਤੇ ਕਲਾਕਾਰ ਆਪਣੇ ਕੱਪੜੇ ਡਿਜ਼ਾਈਨ ਕਰਦੇ ਹਨ।
EDITED BY- HARLEEN KAUR



