टॉप न्यूज़

ਪੰਜਾਬ ਦੇ ਮੌਸਮ ਬਾਰੇ ਵੱਡੀ ਚਿਤਾਵਨੀ

8 ਜਿਲ੍ਹਿਆਂ ਵਿਚ ਮੀਂਹ ਦਾ ਅਲਰਟ

ਭਾਰਤੀ ਮੌਸਮ ਵਿਭਾਗ (IMD) ਅਨੁਸਾਰ ਦੋ ਪੱਛਮੀ ਗੜਬੜੀਆਂ ਤੇਜ਼ੀ ਨਾਲ ਵਧ ਰਹੀਆਂ ਹਨ, ਜਿਸ ਨਾਲ 19 ਜਨਵਰੀ ਤੋਂ ਠੰਢ ਵਧੇਗੀ। ਮੌਸਮ ਵਿਭਾਗ ਨੇ 22 ਜਨਵਰੀ ਤੋਂ ਪੰਜਾਬ ਅੰਦਰ ਮੌਸਮ ਬਦਲਣ ਦੀ ਭਵਿੱਖਬਾਣੀ ਕੀਤੀ ਹੈ।
ਮੌਸਮ ਵਿਗਿਆਨੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ 22 ਤੇ 23 ਜਨਵਰੀ ਨੂੰ ਪੰਜਾਬ ਦੇ ਬਹੁਤੇ ਇਲਾਕਿਆਂ ਵਿਚ ਹਲਕੇ ਤੋਂ ਦਰਮਿਆਨਾ ਮੀਂਹ ਪਵੇਗਾ। 22 ਜਨਵਰੀ ਨੂੰ ਪੰਜਾਬ ਵਿਚ ਸ਼ਾਮ ਸਮੇਂ ਮੌਸਮ ਬਦਲ ਜਾਵੇਗਾ ਅਤੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਹੁਸ਼ਿਆਰਪੁਰ, ਜਲੰਧਰ ਤੇ ਲੁਧਿਆਣੇ ਵਿਚ ਮੀਂਹ ਪਵੇਗਾ। 23 ਜਨਵਰੀ ਨੂੰ ਪੰਜਾਬ ਦੇ ਬਹੁਤੇ ਇਲਾਕਿਆਂ ਵਿੱਚ ਹਲਕੇ ਤੋਂ ਦਰਮਿਆਣਾ ਮੀਂਹ ਪਵੇਗਾ।
EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!