टॉप न्यूज़
ਪੰਜਾਬ ਦੇ ਥਾਣਿਆਂ ਅਤੇ ਸੜਕਾਂ ’ਤੇ ਖੜ੍ਹੇ ਜ਼ਬਤ ਕੀਤੇ ਵਾਹਨਾਂ ਨੂੰ ਹਟਾਉਣ ਲਈ ਸੂਬਾ ਸਰਕਾਰ ਨੇ ਲਿਆ ਵੱਡਾ ਫੈਸਲਾ

ਪੰਜਾਬ ਭਰ ਦੇ ਥਾਣਿਆਂ, ਪੁਲਿਸ ਯਾਰਡਾਂ ਅਤੇ ਸੜਕਾਂ ’ਤੇ ਖੜ੍ਹੇ ਜ਼ਬਤ ਕੀਤੇ ਵਾਹਨਾਂ ਨੂੰ ਹਟਾਉਣ ਲਈ ਸੂਬਾ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਸੰਜੀਵ ਅਰੋੜਾ ਨੇ ਹੁਕਮ ਜਾਰੀ ਕਰਦੇ ਹੋਏ ਕਿਹਾ ਹੈ ਕਿ ਸਾਰੇ ਜ਼ਬਤ ਕੀਤੇ ਵਾਹਨ 30 ਦਿਨਾਂ ਦੇ ਅੰਦਰ-ਅੰਦਰ ਥਾਣਿਆਂ ਤੋਂ ਹਟਾਏ ਜਾਣ।
ਹੁਕਮਾਂ ਅਨੁਸਾਰ ਪੁਲਿਸ ਨੂੰ ਕਿਹਾ ਗਿਆ ਹੈ ਕਿ ਜ਼ਬਤ ਕੀਤੇ ਵਾਹਨਾਂ ਨੂੰ ਸ਼ਹਿਰਾਂ ਤੋਂ ਬਾਹਰ ਨਿਰਧਾਰਤ ਥਾਵਾਂ ’ਤੇ ਭੇਜਿਆ ਜਾਵੇ, ਤਾਂ ਜੋ ਥਾਣਿਆਂ ਅਤੇ ਪੁਲਿਸ ਯਾਰਡਾਂ ’ਚ ਭੀੜ ਅਤੇ ਅਵਿਵਸਥਾ ਨੂੰ ਖਤਮ ਕੀਤਾ ਜਾ ਸਕੇ। ਇਸ ਦੇ ਨਾਲ ਹੀ ਨਗਰ ਪਾਲਿਕਾਵਾਂ ਦੀਆਂ ਜ਼ਮੀਨਾਂ ’ਤੇ ਖੜ੍ਹੇ ਵਾਹਨਾਂ ਨੂੰ ਵੀ ਤੁਰੰਤ ਹਟਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।
ਸਰਕਾਰੀ ਅੰਕੜਿਆਂ ਮੁਤਾਬਕ ਪੰਜਾਬ ਦੇ 424 ਥਾਣਿਆਂ ਵਿੱਚ ਇਸ ਸਮੇਂ 75 ਹਜ਼ਾਰ ਤੋਂ ਵੱਧ ਜ਼ਬਤ ਕੀਤੇ ਵਾਹਨ ਖੜ੍ਹੇ ਹਨ। ਇਨ੍ਹਾਂ ਵਿੱਚ ਸਭ ਤੋਂ ਵੱਧ ਵਾਹਨ ਸੜਕ ਹਾਦਸਿਆਂ ਨਾਲ ਜੁੜੇ ਹੋਏ ਹਨ, ਜੋ ਲੰਬੇ ਸਮੇਂ ਤੋਂ ਥਾਣਿਆਂ ਅਤੇ ਪੁਲਿਸ ਯਾਰਡਾਂ ਵਿੱਚ ਪਏ ਹੋਏ ਹਨ।
EDITED BY- HARLEEN KAUR




