टॉप न्यूज़

ਪੰਜਾਬ ਤੋਂ ਵੱਡੀ ਖਬਰ

ਮਸ਼ਹੂਰ ਕਾਂਗਰਸੀ ਆਗੂ ਦੇ ਪੁੱਤਰ 'ਤੇ ਪਰਚਾ

ਪੰਜਾਬ ਦੇ ਬਰਨਾਲਾ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਬਰਨਾਲਾ ਦੀ ਰਾਜਨੀਤੀ ਵਿੱਚ ਸਿਆਸੀ ਬਵਾਲ ਮੱਚਿਆ ਹੋਇਆ ਹੈ। ਦਰਅਸਲ, ਕਾਂਗਰਸੀ ਆਗੂ ਅਤੇ ਨਗਰ ਕੌਂਸਲ ਬਰਨਾਲਾ ਦੇ ਸਾਬਕਾ ਮੀਤ ਪ੍ਰਧਾਨ ਮਹੇਸ਼ ਕੁਮਾਰ ਲੋਟਾ ਦੇ 16 ਸਾਲਾ ਨਾਬਾਲਗ ਪੁੱਤਰ ਵਿਰੁੱਧ ਪੁਲਿਸ ਵੱਲੋਂ ਚਾਈਨਾ ਡੋਰ ਸਬੰਧੀ ਐੱਫ.ਆਈ.ਆਰ. ਦਰਜ ਕੀਤੀ ਗਈ। ਨਗਰ ਨਿਗਮ ਚੋਣਾਂ ਦੇ ਨੇੜੇ ਇਸ ਮਾਮਲੇ ਦੇ ਉੱਪਰ ਆਉਣ ਨਾਲ ਸ਼ਹਿਰ ਵਿੱਚ ਸਿਆਸੀ ਤੂਫ਼ਾਨ ਵਾਂਗ ਮਾਹੌਲ ਬਣ ਗਿਆ ਹੈ। ਇਸ ਮਾਮਲੇ ਨੇ ਨਾ ਕੇਵਲ ਲੋਟਾ ਪਰਿਵਾਰ ਨੂੰ ਹਿਲਾ ਕੇ ਰੱਖ ਦਿੱਤਾ ਹੈ, ਸਗੋਂ ਸ਼ਹਿਰ ਦੀ ਰਾਜਨੀਤੀ ਵਿੱਚ ਹਲਚਲ ਮਚਾ ਦਿੱਤੀ ਹੈ।

ਮਾਮਲੇ ਵਿਚ ਆਮ ਆਦਮੀ ਪਾਰਟੀ ਦੇ ਆਗੂ ਇਸ਼ਵਿੰਦਰ ਸਿੰਘ ਜੰਡੂ ਦਾ ਨਾਮ ਵੀ ਖਿੱਚਿਆ ਗਿਆ, ਪਰ ਜੰਡੂ ਨੇ ਆਪਣੀ ਪੂਰੀ ਸਪਸ਼ਟੀਕਰਨ ਦਿੰਦਿਆਂ ਕਿਹਾ ਕਿ ਉਹ ਘਟਨਾ ਵਾਲੇ ਸਮੇਂ ਬਰਨਾਲਾ ਵਿੱਚ ਸੀ ਹੀ ਨਹੀਂ। ਉਨ੍ਹਾਂ ਕਿਹਾ,“ਮੈਨੂੰ ਬਦਨਾਮ ਕਰਨ ਲਈ ਮੇਰਾ ਨਾਮ ਖ਼ਾਮਖਾਹ ਮਾਮਲੇ ਨਾਲ ਜੋੜਿਆ ਜਾ ਰਿਹਾ ਹੈ। ਇਹ ਗੰਦੀ ਰਾਜਨੀਤੀ ਹੈ।” ਇਸੇ ਦੌਰਾਨ ਆਮ ਆਦਮੀ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਗੁਰਦੀਪ ਬਾਠ ਨੇ ਵੀ ਪੁਲਸ ਦੀ ਇਸ ਕਾਰਵਾਈ ਨੂੰ ਘੋਰ ਗਲਤ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਸਿਆਸੀ ਵਿਰੋਧੀਆਂ ਦੇ ਬੱਚਿਆਂ ਦਾ ਭਵਿੱਖ ਖ਼ਤਰੇ ਵਿੱਚ ਪਾਉਣਾ ਬਹੁਤ ਮੰਦਭਾਗਾ ਅਤੇ ਨਿੰਦਣਯੋਗ ਹੈ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!