
ਪਟਿਆਲਾ ਜ਼ਿਲ੍ਹੇ ਦੇ ਹਲਕੇ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀ ਪਟਿਆਲਾ ਸਥਿਤ ਸਰਕਾਰੀ ਰਿਹਾਇਸ਼ ਖਾਲੀ ਕੀਤੀ ਜਾ ਰਹੀ ਹੈ। ਪਠਾਨਮਾਜਰਾ ਨੂੰ ਭਗੌੜਾ ਐਲਾਨੇ ਜਾਣ ਤੋਂ ਬਾਅਦ ਪੁਲਿਸ ਨੇ ਇਹ ਕਾਰਵਾਈ ਕੀਤੀ ਹੈ। ਇਸ ਕਾਰਵਾਈ ਰਾਹੀਂ ਪੁਲਿਸ ਪਠਾਨਮਾਜਰਾ ‘ਤੇ ਆਤਮ ਸਮਰਪਣ ਕਰਨ ਲਈ ਦਬਾਅ ਬਣਾ ਰਹੀ ਹੈ।
ਪ੍ਰਸ਼ਾਸਨਿਕ ਅਧਿਕਾਰੀਆਂ ਦਾ ਕਹਿਣਾ ਹੈ ਕਿ ਪਹਿਲਾਂ ਘਰ ਖਾਲੀ ਕਰਨ ਦਾ ਨੋਟਿਸ ਲਗਾਇਆ ਗਿਆ ਸੀ। ਹਾਲਾਂਕਿ, ਨੋਟਿਸ ਤੋਂ ਬਾਅਦ ਰਿਹਾਇਸ਼ ਖਾਲੀ ਨਹੀਂ ਕੀਤੀ ਗਈ, ਜਿਸ ਕਾਰਨ ਪੁਲਿਸ ਦੇ ਨਾਲ ਘਰ ਖਾਲੀ ਕਰਵਾਇਆ ਜਾ ਰਿਹਾ ਹੈ।
EDITED BY- HARLEEN KAUR




