
ਪੰਜਾਬ ਦੇ ਮੁੱਲਾਂਪੁਰ ਦਾਖਾ ਤੋਂ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਲੋਕਾਂ ਵਿਚਾਲੇ ਹੜਕੰਪ ਮਚਾ ਦਿੱਤਾ ਹੈ। ਦੱਸ ਦੇਈਏ ਕਿ ਥਾਣਾ ਦਾਖਾ ਅਧੀਨ ਪੈਂਦੇ ਇਕ ਪਿੰਡ ਵਿਚ ਇਕ ਸੌਤੇਲੇ ਬਾਪ ਨੇ ਆਪਣੀ ਨਾਬਾਲਗ ਧੀ ਨਾਲ ਜਬਰ-ਜ਼ਨਾਹ ਕਰਕੇ ਉਸ ਨੂੰ ਗਰਭਵਤੀ ਕਰ ਦਿੱਤਾ ਅਤੇ ਪਿਓ ਦੇ ਰਿਸ਼ਤੇ ਨੂੰ ਕਲੰਕਿਤ ਕਰਕੇ ਰੱਖ ਦਿੱਤਾ।
ਇਸ ਦੌਰਾਨ ਪੀੜਤਾ ਨੇ ਪੁਲਿਸ ਕੋਲ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਮੇਰੇ ਪਹਿਲੇ ਪਿਤਾ ਦੀ ਮੌਤ ਹੋ ਗਈ ਹੈ, ਜਿਸ ਕਰਕੇ ਮੇਰੀ ਮਾਤਾ ਨੇ ਦੂਜਾ ਵਿਆਹ ਕਰਵਾ ਲਿਆ ਸੀ। ਮੇਰੀ ਮਾਤਾ ਪਿੰਡ ਵਿੱਚ ਲੋਕਾ ਦੇ ਘਰਾਂ ਵਿੱਚ ਕੰਮ ਕਰਦੀ ਹੈ। ਮੇਰਾ ਮਤਰੇਆ ਪਿਤਾ ਜੋ ਕਿ ਮੇਰੇ ਨਾਲ ਪਿਛਲੇ ਪੰਜ ਸਾਲਾਂ ਤੋਂ ਜ਼ਬਰਦਸਤੀ ਸਰੀਰਕ ਸੰਬੰਧ ਬਣਾਉਂਦਾ ਆ ਰਿਹਾ ਹੈ ਅਤੇ ਮੈਨੂੰ ਡਰਾਉਂਦਾ ਧਮਕਾਉਂਦਾ ਸੀ ਕਿ ਜੇਕਰ ਤੂੰ ਇਹ ਗੱਲ ਕਿਸੇ ਨੂੰ ਦੱਸੀ ਤਾਂ ਮੈਂ ਤੈਨੂੰ ਜਾਨੋਂ ਮਾਰ ਦਿਆਂਗਾ। ਉਸ ਨੇ ਡਰਦੇ ਮਾਰੇ ਕਿਸੇ ਕੋਲ ਇਹ ਗੱਲ ਨਹੀਂ ਕੀਤੀ।
ਜਦੋਂ ਮੇਰੀ ਸਿਹਤ ਵਿਗੜੀ ਤਾਂ ਮੈਂ ਇਸ ਬਾਰੇ ਆਪਣੀ ਮਾਤਾ ਨਾਲ ਗੱਲਬਾਤ ਕੀਤੀ ਤਾਂ ਮੇਰੀ ਮਾਤਾ ਨੇ ਲੈਬੋਟਰੀ ਤੋਂ ਚੈਕਅੱਪ ਕਰਵਾਇਆ ਤਾਂ ਲੈਬੋਟਰੀ ਵਾਲਿਆਂ ਨੇ ਮੈਨੂੰ 3 ਮਹੀਨੇ ਦੀ ਗਰਭਵਤੀ ਦੱਸਿਆ। ਜਿਸ ਨੂੰ ਸੁਣ ਕੇ ਸਭ ਹੈਰਾਨ ਰਹਿ ਗਏ। ਪੀੜਤਾ ਨੇ ਦੱਸਿਆ ਕਿ ਮੇਰਾ ਮਤਰੇਆ ਪਿਤਾ ਪਿਛਲੇ 5 ਸਾਲ ਤੋਂ ਜ਼ਬਰਦਸਤੀ ਸਰੀਰਕ ਸੰਬੰਧ ਬਣਾਉਂਦਾ ਆ ਰਿਹਾ ਹੈ। ਥਾਣਾ ਦਾਖਾ ਦੇ ਮੁਖੀ ਹਮਰਾਜ ਸਿੰਘ ਚੀਮਾ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਐੱਸ. ਆਈ. ਕਿਰਨਦੀਪ ਕੌਰ ਕਰ ਰਹੀ ਹੈ ਜਿਸ ਨੇ ਪੀੜਤਾ ਦਾ ਮੈਡੀਕਲ ਕਰਵਾਉਣ ਉਪਰੰਤ ਕਲਯੁਗੀ ਬਾਪ ਵਿਰੁੱਧ ਜ਼ਬਰ-ਜਿਨਾਹ ਅਤੇ ਪੋਕਸੋ ਐਕਟ ਅਧੀਨ ਕੇਸ ਦਰਜ ਕਰ ਲਿਆ ਹੈ।
EDITED BY- HARLEEN KAUR




