टॉप न्यूज़

ਅੰਮ੍ਰਿਤਸਰ ਤੋਂ AAP ਵਿਧਾਇਕ ਅਜੈ ਗੁਪਤਾ ਦੀ ਪਤਨੀ ਦਾ ਦਿਹਾਂਤ

ਸ਼ਹਿਰ 'ਚ ਛਾਇਆ ਸੋਗ

ਅੰਮ੍ਰਿਤਸਰ ਤੋਂ ਦੁਖਦਾਇਕ ਖਬਰ ਸਾਹਮਣੇ ਆਈ ਹੈ। ਕੇਂਦਰੀ ਵਿਧਾਨ ਸਭਾ ਖੇਤਰ ਤੋਂ ਵਿਧਾਇਕ ਡਾ. ਅਜੈ ਗੁਪਤਾ ਦੀ ਪਤਨੀ ਰੇਣੂ ਗੁਪਤਾ ਦਾ ਦਿਹਾਂਤ ਹੋ ਗਿਆ ਹੈ। ਰੇਣੂ ਗੁਪਤਾ ਨੇ ਲੰਮੀ ਬਿਮਾਰੀ ਤੋਂ ਬਾਅਦ ਮੰਗਲਵਾਰ ਰਾਤ ਕਰੀਬ 10:30 ਵਜੇ ਅੰਤਿਮ ਸਾਂਹ ਲਏ। ਜਾਣਕਾਰੀ ਮੁਤਾਬਕ, ਰੇਣੂ ਗੁਪਤਾ ਲਿਵਰ ਕੈਂਸਰ ਨਾਲ ਪੀੜਿਤ ਸਨ।

ਪਿਛਲੇ ਕੁਝ ਦਿਨਾਂ ਤੋਂ ਉਹਨਾਂ ਦੀ ਹਾਲਤ ਗੰਭੀਰ ਸੀ ਅਤੇ ਉਹਨਾਂ ਨੂੰ ਅੰਮ੍ਰਿਤਸਰ ਦੇ ਗ੍ਰੀਨ ਐਵੇਨਿਊ ਸਥਿਤ ਇੱਕ ਨਿੱਜੀ ਹਸਪਤਾਲ ਦੇ ICU ਵਿੱਚ ਵੈਂਟੀਲੇਟਰ ‘ਤੇ ਰੱਖਿਆ ਗਿਆ ਸੀ। ਡਾਕਟਰਾਂ ਦੀਆਂ ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਉਹਨਾਂ ਨੂੰ ਬਚਾਇਆ ਨਹੀਂ ਜਾ ਸਕਿਆ।

ਰੇਣੂ ਗੁਪਤਾ ਆਪਣੇ ਪਿੱਛੇ ਪੂਰਾ ਪਰਿਵਾਰ ਛੱਡ ਕੇ ਇਸ ਫਾਨੀ ਸੰਸਾਰ ਤੋਂ ਰੁਖਸਤ ਹੋ ਏ ਹਨ। ਉਹਨਾਂ ਦੇ ਦੋ ਪੁੱਤਰ ਅਤੇ ਇੱਕ ਧੀ ਹੈ। ਪਰਿਵਾਰ ਵੱਲੋਂ ਮਿਲੀ ਜਾਣਕਾਰੀ ਮੁਤਾਬਕ, ਉਹਨਾਂ ਦਾ ਇੱਕ ਪੁੱਤਰ ਅਤੇ ਧੀ ਵਿਆਹੇ ਹੋਏ ਹਨ, ਜਦਕਿ ਦੂਜੇ ਪੁੱਤਰ ਡਾ. ਸਾਰਾਂਸ਼ ਗੁਪਤਾ ਹਾਲੇ ਅਣਵਿਆਹਿਆ ਹੈ।

ਰੇਣੂ ਗੁਪਤਾ ਦੇ ਦਿਹਾਂਤ ਦੀ ਖ਼ਬਰ ਫੈਲਦੇ ਹੀ ਵਿਧਾਇਕ ਡਾ. ਅਜੈ ਗੁਪਤਾ ਦੇ ਪਰਿਵਾਰ ਅਤੇ ਸਮਰਥਕਾਂ ਵਿੱਚ ਸੋਗ ਦੀ ਲਹਿਰ ਦੌੜ ਗਈ। ਵੱਡੀ ਗਿਣਤੀ ਵਿੱਚ ਰਾਜਨੀਤਿਕ, ਸਾਮਾਜਿਕ ਅਤੇ ਧਾਰਮਿਕ ਸੰਗਠਨਾਂ ਦੇ ਪ੍ਰਤੀਨਿਧੀਆਂ ਨੇ ਗਹਿਰਾ ਦੁੱਖ ਪ੍ਰਗਟ ਕੀਤਾ। ਸ਼ਹਿਰ ਭਰ ਵਿੱਚ ਸੋਗ ਦਾ ਮਾਹੌਲ ਹੈ ਅਤੇ ਲੋਕ ਵਿਛੜੀ ਹੋਈ ਰੂਹ ਲਈ ਸ਼ਾਂਤੀ ਪ੍ਰਾਰਥਨਾ ਕਰ ਰਹੇ ਹਨ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!