टॉप न्यूज़
AI ਤਕਨੀਕ ਦੀ ਦੁਰਵਰਤੋਂ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਗ਼ਲਤ ਤਸਵੀਰ ਬਣਾਏ ਜਾਣ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਸਖ਼ਤ ਨੋਟਿਸ

ਆਰਟੀਫੀਸ਼ਲ ਇੰਟੈਲੀਜੈਂਸ (ਏਆਈ) ਤਕਨੀਕ ਦੀ ਦੁਰਵਰਤੋਂ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਗ਼ਲਤ ਤਸਵੀਰ ਬਣਾ ਕੇ ਸੋਸ਼ਲ ਮੀਡੀਆ ’ਤੇ ਪੋਸਟ ਕੀਤੇ ਜਾਣ ਦਾ ਸ਼੍ਰੋਮਣੀ ਕਮੇਟੀ ਨੇ ਸਖ਼ਤ ਨੋਟਿਸ ਲੈਂਦਿਆਂ ਦੋਸ਼ੀ ਖਿਲਾਫ਼ ਕਾਰਵਾਈ ਲਈ ਸਾਈਬਰ ਕਰਾਈਮ ਸੈੱਲ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਸਕੱਤਰ ਪ੍ਰਤਾਪ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ ’ਚ ਦੋਸ਼ੀ ਦੀ ਪਛਾਣ ਕਰਕੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ।
EDITED BY- HARLEEN KAUR



