टॉप न्यूज़

ਮਾਘੀ ’ਤੇ ਮੁਕਤਸਰ ਤੋਂ CM ਮਾਨ ਦਾ ਵੱਡਾ ਐਲਾਨ

ਪੰਜਾਬ ਦੀ ਹਰ ਔਰਤ ਨੂੰ ਮਿਲਣਗੇ 1000 ਰੁਪਏ

ਮਾਘੀ ਦੇ ਪਵਿੱਤਰ ਮੌਕੇ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਕਰਕੇ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਵੱਡੇ ਜਨਤਕ ਇਕੱਠ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਸਿੱਖ ਇਤਿਹਾਸ ਨਾਲ ਜੁੜੇ ਇਸ ਪਵਿੱਤਰ ਦਿਨ ਦੀ ਮਹੱਤਤਾ ਨੂੰ ਨਮਨ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ ਹੋਏ ਸਰੂਪਾਂ ਦੇ ਮਾਮਲੇ ’ਤੇ ਪੰਜਾਬ ਸਰਕਾਰ ਦਾ ਸਟੈਂਡ ਦੁਹਰਾਇਆ।
ਮੁੱਖ ਮੰਤਰੀ ਨੇ ਕਿਹਾ ਕਿ ਸਿੱਟ ਵੱਲੋਂ ਬੰਗਾ ਨੇੜੇ ਇੱਕ ਧਾਰਮਿਕ ਸਥਾਨ ਤੋਂ 169 ਸਰੂਪਾਂ ਦੀ ਬਰਾਮਦਗੀ ਪ੍ਰਾਪਤੀ ਨਹੀਂ, ਸਗੋਂ ਸਰਕਾਰ ਦਾ ਫ਼ਰਜ਼ ਹੈ। ਉਨ੍ਹਾਂ ਦੱਸਿਆ ਕਿ ਕੁੱਲ 328 ਲਾਪਤਾ ਸਰੂਪਾਂ ਦੇ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਇਨ੍ਹਾਂ ਵਿੱਚੋਂ 139 ਸਰੂਪਾਂ ਦਾ ਕੋਈ ਸਰਕਾਰੀ ਰਿਕਾਰਡ ਮੌਜੂਦ ਨਹੀਂ। ਉਨ੍ਹਾਂ ਕਿਹਾ ਕਿ ਸਰੂਪਾਂ ਦੀ ਛਪਾਈ ਕਰਵਾਉਣਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਜ਼ਿੰਮੇਵਾਰੀ ਹੈ, ਪਰ ਅਕਾਲੀਆਂ ਦੇ ਦੌਰ ਵਿੱਚ ਅਜਿਹੀਆਂ ਸੰਸਥਾਵਾਂ ਆਪਣੀ ਡਿਊਟੀ ਨਿਭਾਉਣ ਵਿੱਚ ਨਾਕਾਮ ਰਹੀਆਂ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਆਉਣ ਵਾਲੇ ਬਜਟ ਵਿੱਚ ਸੂਬੇ ਦੀ ਹਰ ਔਰਤ ਨੂੰ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਲਈ ਲੋੜੀਂਦਾ ਪ੍ਰਬੰਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਹੈ ਅਤੇ ਬਾਕੀ ਵਾਅਦੇ ਵੀ ਹਰ ਹਾਲ ਵਿੱਚ ਨਿਭਾਏ ਜਾਣਗੇ।
EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!