टॉप न्यूज़
Ludhiana ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ Encounter
ਜਵਾਬੀ ਕਾਰਵਾਈ 'ਚ 2 ਬਦਮਾਸ਼ਾਂ ਨੂੰ ਲੱਗੀਆਂ ਗੋਲੀਆਂ

ਲੁਧਿਆਣਾ ਕਮਿਸ਼ਨਰੇਟ ਪੁਲਿਸ ਦਾ ਹੈਬੋਵਾਲ ਵਿੱਚ ਬਦਨਾਮ ਰੋਹਿਤ ਗੋਦਾਰਾ ਗੈਂਗ ਦੇ ਮੈਂਬਰਾਂ ਨਾਲ ਮੁਕਾਬਲਾ ਹੋਇਆ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਰੋਹਿਤ ਗੋਦਾਰਾ ਗੈਂਗ ਨਾਲ ਜੁੜੇ ਕੁਝ ਅਪਰਾਧੀ ਕਿਸੇ ਵੱਡੇ ਅਪਰਾਧ ਨੂੰ ਅੰਜਾਮ ਦੇਣ ਦੇ ਇਰਾਦੇ ਨਾਲ ਇਲਾਕੇ ਵਿੱਚ ਘੁੰਮ ਰਹੇ ਹਨ।
ਜਦੋਂ ਹੈਬੋਵਾਲ ਪੁਲਿਸ ਸਟੇਸ਼ਨ ਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਪੁਲਿਸ ‘ਤੇ ਗੋਲੀਬਾਰੀ ਕਰ ਦਿੱਤੀ। ਪੁਲਿਸ ਨੇ ਜਵਾਬੀ ਕਾਰਵਾਈ ਕਰਦਿਆਂ ਹੋਇਆਂ ਦੋ ਅਪਰਾਧੀਆਂ ਨੂੰ ਗੋਲੀ ਮਾਰ ਦਿੱਤੀ। ਪੁਲਿਸ ਨੇ ਮੁਲਜ਼ਮਾਂ ਤੋਂ ਦੋ ਗੈਰ-ਕਾਨੂੰਨੀ ਪਿਸਤੌਲ ਵੀ ਬਰਾਮਦ ਕੀਤੇ।
EDITED BY- HARLEEN KAUR


