टॉप न्यूज़

ਪੰਜਾਬ ‘ਚ RDX ਦੇ ਜ਼ੋਰਦਾਰ ਧਮਾਕੇ ਤੋਂ ਬਾਅਦ ਹਾਲਾਤ ਚਿੰਤਾਜਨਕ

ਸੁਖਬੀਰ ਬਾਦਲ ਬੋਲੇ- 'ਆਪ' ਸਰਕਾਰ ਪੂਰੀ ਤਰ੍ਹਾਂ ਫੇਲ੍ਹ

ਪੰਜਾਬ ‘ਚ ਸਰਹਿੰਦ ਦੇ ਨੇੜੇ ਰੇਲਵੇ ਲਾਈਨ ‘ਤੇ ਹੋਏ RDX ਧਮਾਕੇ ਦੀ ਘਟਨਾ ਨੇ ਇੱਕ ਵਾਰ ਫਿਰ ਲੋਕਾਂ ਦੇ ਦਿਲਾਂ ਵਿੱਚ ਦਹਿਸ਼ਤ ਪੈਦਾ ਕਰ ਦਿੱਤੀ ਹੈ। ਦੱਸ ਦੇਈਏ ਕਿ ਇਸ ਘਟਨਾ ‘ਤੇ ਹੁਣ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦੁੱਖ ਜਤਾਉਂਦਿਆਂ ਪੰਜਾਬ ਸਰਕਾਰ ‘ਤੇ ਸਵਾਲ ਖੜ੍ਹੇ ਕੀਤੇ ਹਨ। ਸੁਖਬੀਰ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਘਟਨਾਵਾਂ ਬਹੁਤ ਹੀ ਚਿੰਤਾਜਨਕ ਹਨ ਅਤੇ ਪੰਜਾਬ ਵਿਚ ਦਹਾਕਿਆਂ ਦੀ ਮੁਸ਼ੱਕਤ ਤੋਂ ਬਾਅਦ ਆਈ ਅਮਨ-ਸ਼ਾਂਤੀ ਅਤੇ ਸੁਰੱਖਿਆ ਲਈ ਗੰਭੀਰ ਖ਼ਤਰਾ ਹਨ। ਇਸ ਘਟਨਾ ‘ਚ ਜ਼ਖ਼ਮੀ ਹੋਏ ਲੋਕਾਂ ਦੀ ਜਲਦ ਸਿਹਤਯਾਬੀ ਦੀ ਕਾਮਨਾ ਕਰਦੇ ਹਨ।

ਇਹ ਘਟਨਾ ਭਗਵੰਤ ਮਾਨ ਦੀ ਅਗਵਾਈ ਵਿੱਚ ਚੱਲ ਰਹੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਪੰਜਾਬ ਦੀ ਢਹਿ-ਢੇਰੀ ਹੋ ਚੁੱਕੀ ਕਾਨੂੰਨ-ਵਿਵਸਥਾ ਦਾ ਸਪੱਸ਼ਟ ਸੰਕੇਤ ਹੈ। ਉਨ੍ਹਾਂ ਕਿਹਾ ਕਿ ਅਨੇਕਾਂ ਵਾਰ ਅਜਿਹੇ ਭਿਆਨਕ ਹਮਲਿਆਂ ਨੂੰ ਰੋਕਣ ਵਿਚ ਅਸਫ਼ਲ ਰਹਿਣ ‘ਤੇ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਜ਼ਿੰਮੇਵਾਰੀ ਤੈਅ ਹੋਣੀ ਚਾਹੀਦੀ ਹੈ। ਖ਼ਾਸ ਤੌਰ ‘ਤੇ ਧਿਆਨ ਦੇਣ ਯੋਗ ਗੱਲ ਇਹ ਹੈ ਕਿ ਇਹ ਘਟਨਾ ਗਣਤੰਤਰ ਦਿਵਸ ਤੋਂ ਸਿਰਫ਼ ਦੋ ਦਿਨ ਪਹਿਲਾਂ ਵਾਪਰੀ ਹੈ, ਜਦੋਂ ‘ਆਪ’ ਸਰਕਾਰ ਸਮਾਜ ਵਿਰੋਧੀ ਅਨਸਰਾਂ ਖਿਲਾਫ ਵੱਡੀ ਮੁਹਿੰਮ ਚਲਾਉਣ ਦੇ ਦਾਅਵੇ ਕਰ ਰਹੀ ਸੀ ।

‘ਆਪ’ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਵਿਚ ਅਜਿਹੇ ਅਨੇਕਾਂ ਕਈ ਹਮਲੇ ਹੋਏ ਹਨ, ਜਿਨ੍ਹਾਂ ਵਿਚ RPGs ਅਤੇ ਇਸ ਤਰ੍ਹਾਂ ਦੇ ਹੋਰ ਹਥਿਆਰਾਂ ਦੀ ਵਰਤੋਂ ਕਰਕੇ ਪੁਲਸ ਸਟੇਸ਼ਨ ਅਤੇ ਖੁਫ਼ੀਆ ਸਥਾਨਾਂ ਨੂੰ ਨਿਸ਼ਾਨਾ ਬਣਾਇਆ ਗਿਆ, ਜਿਵੇਂ ਕਿ ਮੋਹਾਲੀ ਵਿਚ ਪੰਜਾਬ ਪੁਲਸ ਇੰਟੈਲੀਜੈਂਸ ਹੈੱਡਕੁਆਰਟਰ ‘ਤੇ RPG ਹਮਲਾ, ਤਰਨਤਾਰਨ ਵਿਚ ਇਕ ਪੁਲਸ ਥਾਣੇ ‘ਤੇ RPG ਹਮਲਾ। ਇਸ ਵੇਲੇ ਮੁੱਖ ਮੰਤਰੀ ਨੂੰ ਤੁਰੰਤ ਸਖ਼ਤ ਕਦਮ ਚੁੱਕ ਕੇ ਲੋਕਾਂ ਦਾ ਭਰੋਸਾ ਮੁੜ ਬਹਾਲ ਕਰਨਾ ਚਾਹੀਦਾ ਹੈ, ਜੇ ਅਜਿਹਾ ਨਹੀਂ ਕਰ ਸਕਦਾ ਤਾਂ ਉਸਨੂੰ ਤੁਰੰਤ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ । ਪੰਜਾਬ ‘ਚ ਅਮਨ-ਸ਼ਾਂਤੀ ਬਰਕਰਾਰ ਰਹਿਣੀ ਚਾਹੀਦੀ ਹੈ, ਵਾਰ-ਵਾਰ ਅਜਿਹੀਆਂ ਘਟਨਾਵਾਂ ਨਾਲ ਪੰਜਾਬੀਆਂ ਨੂੰ ਮੁੜ ਕਾਲਾ ਦੌਰ ਯਾਦ ਆ ਜਾਂਦਾ ਹੈ।

 

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!