बॉलीवुड
ਵਿਆਹ ਦੇ ਬੰਧਨ ‘ਚ ਬੱਝੇ ਮਸ਼ਹੂਰ ਪੰਜਾਬੀ ਗਾਇਕ ਗੁਰ ਸਿੱਧੂ

ਪੰਜਾਬੀ ਸੰਗੀਤ ਜਗਤ ਤੋਂ ਖਾਸ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਮਸ਼ਹੂਰ ਪੰਜਾਬੀ ਗਾਇਕ ਗੁਰ ਸਿੱਧੂ ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ। ਉਨ੍ਹਾਂ ਦੇ ਵਿਆਹ ਦੀਆਂ ਖੂਬਸੂਰਤ ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਜਿਸ ਤੋਂ ਬਾਅਦ ਪ੍ਰਸ਼ੰਸਕਾਂ ਅਤੇ ਕਲਾਕਾਰਾਂ ਵੱਲੋਂ ਵਧਾਈਆਂ ਦਾ ਤਾਂਤਾ ਲੱਗ ਗਿਆ ਹੈ। ਆਪਣੀ ਦਮਦਾਰ ਆਵਾਜ਼ ਅਤੇ ਬਿਹਤਰੀਨ ਮਿਊਜ਼ਿਕ ਕੰਪੋਜੀਸ਼ਨ ਲਈ ਜਾਣੇ ਜਾਂਦੇ ਗਾਇਕ ਗੁਰ ਸਿੱਧੂ ਦੇ ਵਿਆਹ ਵਿੱਚ ਸਿਆਸੀ ਹਸਤੀਆਂ ਨੇ ਵੀ ਸ਼ਿਰਕਤ ਕੀਤੀ।
EDITED BY- HARLEEN KAUR




