
ਪੰਜਾਬ ਦੇ ਜ਼ਿਲ੍ਹੇ ਜਲੰਧਰ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਸ੍ਰੀ ਗੁਰੂ ਰਵਿਦਾਸ ਧਾਮ ਬੂਟਾ ਮੰਡੀ ਦੇ ਚੇਅਰਮੈਨ ਅਤੇ ਰਾਜਸੀ ਆਗੂ ਸੇਠ ਸਤਪਾਲ ਮੱਲ ਦਾ ਦੇਹਾਂਤ ਹੋ ਗਿਆ ਹੈ।
ਇਸ ਨਾਲ ਸਿਆਸੀ ਜਗਤ ਵਿੱਚ ਸੋਗ ਦਾ ਮਾਹੌਲ ਹੈ। ਉਹ ਪਿਛਲੇ ਕੁਝ ਦਿਨਾਂ ਤੋਂ ਬੀਮਾਰ ਚੱਲ ਰਹੇ ਸਨ। ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਜੁੜੇ ਰਹੇ ਸੇਠ ਸਤਪਾਲ ਮੱਲ ਨੇ ਸ੍ਰੀ ਗੁਰੂ ਰਵਿਦਾਸ ਧਾਮ ਬੂਟਾ ਮੰਡੀ ਦੇ ਸੁੰਦਰੀਕਰਨ ‘ਚ ਅਹਿਮ ਭੂਮਿਕਾ ਨਿਭਾਈ ਸੀ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ 16 ਫਰਵਰੀ ਨੂੰ ਦੁਪਹਿਰ 1 ਵਜੇ ਆਬਾਦੀ ਸ਼ਮਸ਼ਾਨਘਾਟ ’ਚ ਕੀਤਾ ਗਿਆ।
ਲੈਦਰ ਕਾਰੋਬਾਰ ਨਾਲ ਜੁੜੇ ਸੇਠ ਸਤਪਾਲ ਮੱਲ ਦੇ ਦਿਹਾਂਤ ‘ਤੇ ਸ਼ਹਿਰ ਦੀਆਂ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਸਿਆਸੀ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
EDITED BY- HARLEEN KAUR




