टॉप न्यूज़

ਪੰਜਾਬ ‘ਚ ਬਿਜਲੀ ਵਾਲੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ

ਸਖ਼ਤ ਹਦਾਇਤਾਂ ਜਾਰੀ

ਪੰਜਾਬ ਤੋਂ ਅਹਿਮ ਖਬਰ ਸਾਹਮਣੇ ਆ ਰਹੀ ਹੈ, ਜਿਸ ਨਾਲ ਇੱਕ ਸਰਕਾਰੀ ਐਲੀਮੈਂਟਰੀ ਸਕੂਲ ਵਿੱਚ ਹਲਚਲ ਮੱਚ ਗਈ ਹੈ।ਦੱਸ ਦੇਈਏ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਵੱਲੋਂ ਸਰਕਾਰੀ ਅਦਾਰਿਆਂ ਦੇ ਬਿਜਲੀ ਮੀਟਰਾਂ ਨੂੰ ਪ੍ਰੀ-ਪੇਡ ਵਿਚ ਬਦਲਣ ਦੀ ਮੁਹਿੰਮ ਤਹਿਤ ਸਬ-ਡਵੀਜ਼ਨ ਸੰਗਤ ਦੇ ਅਧੀਨ ਆਉਂਦੇ ਪਿੰਡ ਸ਼ੇਰਗੜ੍ਹ ਦੇ ਸਰਕਾਰੀ ਐਲੀਮੈਂਟਰੀ ਸਕੂਲ ਨੂੰ ਨੋਟਿਸ ਜਾਰੀ ਕੀਤਾ ਹੈ। ਸਹਾਇਕ ਇੰਜੀਨੀਅਰ, ਵੰਡ ਉਪ ਮੰਡਲ ਸੰਗਤ ਵੱਲੋਂ ਜਾਰੀ ਕੀਤੇ ਗਏ ਮੀਮੋ ਨੰਬਰ 260 (ਮਿਤੀ 09/02/26) ਰਾਹੀਂ ਸਕੂਲ ਪ੍ਰਬੰਧਕਾਂ ਨੂੰ ਸੂਚਿਤ ਕੀਤਾ ਗਿਆ ਹੈ ਕਿ ਵਪਾਰਕ ਸਰਕੂਲਰ ਨੰਬਰ 05/2023 ਦੀਆਂ ਹਦਾਇਤਾਂ ਅਨੁਸਾਰ, ਉਨ੍ਹਾਂ ਦੇ ਖਾਤਾ ਨੰਬਰ 3005489089 ਦੇ ਚੱਲਦੇ ਕੁਨੈਕਸ਼ਨ ਨੂੰ 15 ਫਰਵਰੀ 2026 ਤੋਂ ਪ੍ਰੀ-ਪੇਡ ਮੀਟਰਿੰਗ ਵਿਚ ਤਬਦੀਲ ਕਰ ਦਿੱਤਾ ਜਾਵੇਗਾ।

ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਸਰਕਾਰੀ ਕੁਨੈਕਸ਼ਨਾਂ ਲਈ ਘੱਟੋ-ਘੱਟ 1000 ਰੁਪਏ ਦੀ ਰੀਚਾਰਜ ਰਕਮ ਹੋਣੀ ਲਾਜ਼ਮੀ ਹੈ। ਬਿਜਲੀ ਸਪਲਾਈ ਨੂੰ ਸੁਚਾਰੂ ਢੰਗ ਨਾਲ ਚਾਲੂ ਰੱਖਣ ਲਈ ਸਕੂਲ ਨੂੰ ਇਹ ਰਕਮ ਅਗਾਊਂ ਜਮ੍ਹਾਂ ਕਰਵਾਉਣ ਦੀ ਹਦਾਇਤ ਕੀਤੀ ਗਈ ਹੈ। ਇਸ ਤੋਂ ਵੀ ਅਹਿਮ ਗੱਲ ਇਹ ਹੈ ਕਿ ਪਾਵਰਕਾਮ ਨੇ ਸਕੂਲ ਵੱਲ ਖੜ੍ਹੀ 25,449 ਰੁਪਏ ਦੀ ਪੁਰਾਣੀ ਬਕਾਇਆ ਰਕਮ ਦਾ ਵੀ ਜ਼ਿਕਰ ਕੀਤਾ ਹੈ। ਨੋਟਿਸ ਵਿਚ ਸਖ਼ਤ ਹਦਾਇਤ ਕੀਤੀ ਗਈ ਹੈ ਕਿ ਪੱਤਰ ਮਿਲਣ ਉਪਰੰਤ ਇਹ ਬਕਾਇਆ ਰਾਸ਼ੀ ਤੁਰੰਤ ਭਰਵਾਈ ਜਾਵੇ ਤਾਂ ਜੋ ਭਵਿੱਖ ਵਿੱਚ ਬਿਜਲੀ ਸਪਲਾਈ ਵਿੱਚ ਕੋਈ ਦਿੱਕਤ ਨਾ ਆਵੇ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!