बॉलीवुड
ਫਿਲਮ ਨਿਰਮਾਤਾ ਰੋਹਿਤ ਸ਼ੈੱਟੀ ਦੇ ਘਰ ‘ਤੇ ਗੋਲੀਆਂ ਚਲਾਉਣ ਵਾਲੇ ਸ਼ੂਟਰ ਗ੍ਰਿਫਤਾਰ

ਮੁੰਬਈ ਵਿੱਚ ਫਿਲਮ ਨਿਰਮਾਤਾ ਰੋਹਿਤ ਸ਼ੈੱਟੀ ਦੇ ਘਰ ‘ਤੇ ਗੋਲੀਬਾਰੀ ਕਰਨ ਵਾਲੇ ਆਰੋਪੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਲਾਰੈਂਸ ਗੈਂਗ ਦੇ ਤਿੰਨ ਸ਼ੂਟਰਾਂ ਸਮੇਤ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮਛਰੌਲੀ ਥਾਣਾ ਖੇਤਰ ਦੇ ਅਮਦਲਪੁਰ ਪਿੰਡ ਵਿੱਚ ਇੱਕ ਕੰਸਟ੍ਰਕਸ਼ਨ ਵਾਲੀ ਥਾਂ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।
ਹਰਿਆਣਾ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ, ਬਹਾਦਰਗੜ੍ਹ ਅਤੇ ਮੁੰਬਈ ਪੁਲਿਸ ਦੀ ਸਾਂਝੀ ਟੀਮ ਨੂੰ ਸਫਲਤਾ ਹਾਸਲ ਹੋਈ ਹੈ। ਮੁਲਜ਼ਮਾਂ ਤੋਂ ਇੱਕ ਪਿਸਤੌਲ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ। ਚਾਰਾਂ ਮੁਲਜ਼ਮਾਂ ਨੂੰ ਮੁੰਬਈ ਐਕਸਟੋਰਸ਼ਨ ਸੈੱਲ ਦੇ ਹਵਾਲੇ ਕਰ ਦਿੱਤਾ ਗਿਆ ਹੈ। 31 ਜਨਵਰੀ ਦੀ ਰਾਤ ਨੂੰ ਮੁੰਬਈ ਦੇ ਜੁਹੂ ਵਿੱਚ ਰੋਹਿਤ ਸ਼ੈੱਟੀ ਦੇ ਘਰ ਦੇ ਸਾਹਮਣੇ ਗੋਲੀਬਾਰੀ ਹੋਈ ਸੀ। ਇਹ ਗੋਲੀਬਾਰੀ ਫਿਰੌਤੀ ਮੰਗਣ ਦੇ ਇਰਾਦੇ ਨਾਲ ਕੀਤੀ ਗਈ ਸੀ। ਮੁਲਜ਼ਮਾਂ ਦੀ ਪਛਾਣ ਰਿਤਿਕ, ਦੀਪਕ, ਸੰਨੀ ਅਤੇ ਸੋਨੂੰ ਵਜੋਂ ਹੋਈ ਹੈ।
EDITED BY- HARLEEN KAUR




