टॉप न्यूज़
ਆਪ ਸਰਪੰਚ ਕਤਲਕਾਂਡ ਦੀ ਇਸ ਗੈਂਗਸਟਰ ਨੇ ਲਈ ਜ਼ਿੰਮੇਵਾਰੀ

ਤਰਨ-ਤਾਰਨ ਵਿੱਚ ਬੀਤੇ ਕੱਲ੍ਹ ਵਿਆਹ ਸਮਾਗਮ ਦੌਰਾਨ ਆਪ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਹੁਣ ਇਸ ਕਤਲਕਾਂਡ ਦੀ ਜ਼ਿੰਮੇਵਾਰੀ ਵਿਦੇਸ਼ ‘ਚ ਬੈਠੇ ਗੈਂਗਸਟਰ ਲਖਬੀਰ ਲੰਡਾ ਨੇ ਲਈ ਹੈ।
ਸੂਤਰਾਂ ਮੁਤਾਬਿਕ ਤਰਨਤਾਰਨ ਪੁਲਿਸ ਨੇ 7 ਤੋਂ 8 ਦੇ ਕਰੀਬ ਸ਼ੱਕੀ ਬੰਦਿਆਂ ਨੂੰ ਰਾਊਂਡਅਪ ਕੀਤਾ ਹੈ ਜਿਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਤਰਨ ਤਾਰਨ ਦੇ ਐਸ ਐਸ ਪੀ ਸੁਰਿੰਦਰ ਲਾਂਬਾ ਨੇ ਚਾਰ ਟੀਮਾਂ ਸੀਸੀਟੀਵੀ ਕੈਮਰਿਆਂ ‘ਤੇ ਲਗਾਈਆਂ ਹਨ ਜੋ ਰਾਤ ਤੋਂ ਹੀ ਲਗਾਤਾਰ ਜਾਂਚ ਕਰ ਰਹੀਆਂ ਹਨ। ਐਸਐਸਪੀ ਨੇ 20 ਦੇ ਕਰੀਬ ਪੁਲਿਸ ਟੀਮਾਂ ਸਰਪੰਚ ਦਾ ਕਤਲ ਕਰਨ ਵਾਲੇ ਅਣਪਛਾਤੇ ਹਮਲਾਵਰਾਂ ਨੂੰ ਫੜ੍ਹਨ ਲਈ ਲਗਾਈਆਂ ਗਈਆਂ ਹਨ। ਜਿਨਾਂ ਵੱਲੋਂ ਲਗਾਤਾਰ ਹਮਲਾਵਰਾਂ ਨੂੰ ਫੜਨ ਲਈ ਛਾਪੇਮਾਰੀ ਜਾਰੀ ਹੈ।
ਦੱਸ ਦੇਈਏ ਕਿ ਇਸ ਦੇ ਨਾਲ ਹੀ ਸਰਪੰਚ ਦਾ ਚਚੇਰਾ ਭਰਾ ਵੀ ਜ਼ਖਮੀ ਹੋਇਆ ਸੀ, ਜਿਸ ਨੇ ਹਮਲਾਵਰਾਂ ਦਾ ਪਿੱਛਾ ਕੀਤਾ ਸੀ ਤਾਂ ਹਮਲਾਵਰਾਂ ਨੇ ਉਸ ਨੂੰ ਵੀ ਗੋਲੀ ਮਾਰ ਦਿੱਤੀ ਸੀ, ਉਸ ਦਾ ਇਲਾਜ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿੱਚ ਚੱਲ ਰਿਹਾ ਹੈ।




