टॉप न्यूज़

ਪੰਜਾਬ ‘ਚ ਵੱਡੀ ਵਾਰਦਾਤ

ਸਰਪੰਚ ਦੇ ਪੁੱਤਰ ਨੇ ਔਰਤ ਦਾ ਕੀਤਾ ਕਤਲ

ਪੰਜਾਬ ਦੇ ਜ਼ਿਲ੍ਹੇ ਪਟਿਆਲਾ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਲੋਕਾਂ ਵਿਚਾਲੇ ਦਹਿਸ਼ਤ ਫੈਲਾ ਦਿੱਤੀ ਹੈ। ਦੱਸ ਦੇਈਏ ਕਿ ਪਟਿਆਲਾ ਦੇ ਨਜ਼ਦੀਕੀ ਪਿੰਡ ਰੌਂਗਲਾ ਦੀ ਰਹਿਣ ਵਾਲੀ ਬਲਜੀਤ ਕੌਰ (58) ਦੀ ਸ਼ੱਕੀ ਹਾਲਾਤ ‘ਚ ਮੌਤ ਹੋ ਗਈ। ਪਰਿਵਾਰ ਨੇ ਪਿੰਡ ਦੇ ਸਰਪੰਚ ਦੇ ਪੁੱਤਰ ‘ਤੇ ਬਲਜੀਤ ਕੌਰ ਦੀ ਕੁੱਟਮਾਰ ਕਰਕੇ ਕਤਲ ਕਰਨ ਦਾ ਦੋਸ਼ ਲਗਾਇਆ ਹੈ।

ਬਲਜੀਤ ਕੌਰ ਦੀ ਲੜਕੀ ਮੁਤਾਬਕ ਉਸ ਦੀ ਮਾਤਾ ਨਜ਼ਦੀਕ ਖੇਤਾਂ ਵਿਚ ਗੋਹਾ ਪੱਥਣ ਲਈ ਗਈ ਸੀ ਤਾਂ ਉੱਥੇ ਇਕ ਗੱਡੀ ਵਿਚ ਸਵਾਰ ਹੋ ਕੇ ਪਿੰਡ ਦੀ ਸਰਪੰਚ ਦਾ ਪੁੱਤਰ ਆਪਣੇ ਸਾਥੀਆਂ ਸਮੇਤ ਆਇਆ ਅਤੇ ਉਸਦੀ ਮਾਂ ਦੀ ਤੇਜ਼ਧਾਰ ਹਥਿਆਰਾਂ ਨਾਲ ਕੁੱਟਮਾਰ ਕੀਤੀ। ਉਸਦਾ ਪਿਤਾ ਕੁਝ ਦੂਰੀ ‘ਤੇ ਕੰਮ ਕਰ ਰਿਹਾ ਸੀ ਜਦੋਂ ਤੱਕ ਉਹ ਪਹੁੰਚਿਆ ਤਾਂ ਸਰਪੰਚ ਦਾ ਪੁੱਤਰ ਉਥੋਂ ਜਾ ਚੁੱਕਾ ਸੀ ਤੇ ਉਸਦੀ ਮਾਂ ਜ਼ਖਮੀ ਹਾਲਤ ਵਿੱਚ ਖੂਨ ਨਾਲ ਲੱਥ ਪੱਥ ਪਈ ਸੀ। ਮਾਂ ਦੀ ਮੌਤ ਤੋਂ ਬਾਅਦ ਬੱਚਿਆਂ ਦਾ ਰੋ ਰੋ ਕੇ ਬੁਰਾ ਹਾਲ ਹੈ ਅਤੇ ਉਨ੍ਹਾਂ ਨੇ ਮੁਲਜ਼ਮ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ।

ਇਸ ਮਾਮਲੇ ਵਿਚ ਥਾਣਾ ਤ੍ਰਿਪੜੀ ਦੇ ਐੱਸਐੱਚਓ ਇੰਸਪੈਕਟਰ ਸੁਖਵਿੰਦਰ ਸਿੰਘ ਨੇ ਪਰਿਵਾਰ ਨੂੰ ਵਿਸ਼ਵਾਸ ਦਵਾਇਆ ਕਿ ਇਸ ਮਾਮਲੇ ਵਿਚ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!