टॉप न्यूज़

ਪੰਜਾਬ ਵਿੱਚ ਸ਼ਰਾਬ ਦੇ ਰੇਟਾਂ ਬਾਰੇ ਵੱਡਾ ਫੈਸਲਾ

ਪੰਜਾਬ ਕੈਬਨਿਟ ਮੀਟਿੰਗ ਵਿੱਚ ਕਈ ਵੱਡੇ ਫੈਸਲੇ ਲਏ ਗਏ ਹਨ। ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਨ੍ਹਾਂ ਫੈਸਲਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਮੀਟਿੰਗ ਵਿੱਚ ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਲਈ ਵੱਡਾ ਫੈਸਲਾ ਲਿਆ ਗਿਆ ਹੈ। PSIEC ‘ਚ ਵਨ ਟਾਈਮ ਸੈਟਲਮੈਂਟ ਸਕੀਮ ਜੂਨ 2026 ਤੱਕ ਵਧਾਈ ਗਈ ਹੈ। ਪਹਿਲਾਂ OTS ਸਕੀਮ 13 ਮਾਰਚ 2025 ਤੱਕ ਸੀ। ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਹੜ੍ਹਾਂ ਦੇ ਨੁਕਸਾਨ ਦੇ ਮੁਆਵਜ਼ੇ ਲਈ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਕੋਵਿਡ ਵਲੰਟੀਅਰਾਂ ਲਈ ਵੱਡਾ ਐਲਾਨ ਕੀਤਾ ਗਿਆ ਹੈ। ਕੋਵਿਡ ਵਲੰਟੀਅਰਾਂ ਨੂੰ ਨਰਸਿੰਗ ਤੇ ਪੈਰਾ ਮੈਡੀਕਲ ਲਈ ਵਿਸ਼ੋਸ਼ ਛੋਟ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਵਲੰਟੀਅਰਾਂ ਨੂੰ 5-10 ਨੰਬਰ ਐਕਸਟ੍ਰਾ ਦਿੱਤੇ ਜਾਣਗੇ। ਯੋਜਨਾਬੰਦੀ ਵਿਭਾਗ ‘ਚ 2 ਅਸਾਮੀਆਂ ਹੋਰ ਭਰੀਆਂ ਜਾਣਗੀਆਂ।
GROUP-C ਦੀਆਂ 361 ਅਸਾਮੀਆਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਹਰਪਾਲ ਚੀਮਾ ਨੇ ਦੱਸਿਆ ਪੁਲਿਸ ਨੂੰ ਮਿਲਣ ਵਾਲੀ ਇਨਾਮ ਰਾਸ਼ੀ ‘ਚ ਵਾਧਾ ਕੀਤਾ ਗਿਆ ਹੈ। SSP ਲੈਵਲ ਤੱਕ ਹੁਣ 1 ਲੱਖ ਰੁਪਏ ਦੀ ਇਨਾਮ ਰਾਸ਼ੀ ਦਿੱਤੀ ਜਾਵੇਗੀ। DIG ਤੇ IG ਪੱਧਰ ਤੱਕ 1.5 ਲੱਖ ਰੁਪਏ ਦਾ ਇਨਾਮ ਮਿਲੇਗਾ। ADGP ਲੈਵਲ ਤੱਕ 2 ਲੱਖ ਦਾ ਇਨਾਮ ਦਿੱਤਾ ਜਾਵੇਗਾ। DGP ਨੂੰ 2 ਲੱਖ ਰੁਪਏ ਤੋਂ ਵੱਧ ਦੀ ਇਨਾਮ ਰਾਸ਼ੀ ਮਿਲੇਗੀ।
ਇਸ ਦੇ ਨਾਲ ਹੀ ਪੰਜਾਬ ਵਿੱਚ ਸ਼ਰਾਬ ਦੇ ਰੇਟਾਂ ਬਾਰੇ ਵੀ ਵੱਡਾ ਫੈਸਲਾ ਲਿਆ ਗਿਆ ਹੈ। ਹਰਪਾਲ ਚੀਮਾ ਨੇ ਕੈਬਨਿਟ ਵਿੱਚ ਲਏ ਗਏ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਪੰਜਾਬ ਵਿੱਚ ਸ਼ਰਾਬ ਦੇ ਰੇਟ ਨਹੀਂ ਵਧਣਗੇ। ਬਜਟ ਬਾਰੇ ਬੋਲਦਿਆਂ ਹਰਪਾਲ ਚੀਮਾ ਨੇ ਦੱਸਿਆ ਕਿ 6 ਮਾਰਚ ਤੋਂ 16 ਮਾਰਚ ਤੱਕ ਪੰਜਾਬ ਦਾ ਬਜਟ ਸੈਸ਼ਨ ਹੋਵੇਗਾ ਅਤੇ 8 ਮਾਰਚ ਨੂੰ ਪੰਜਾਬ ਦਾ ਬਜਟ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ‘ਸਾਡਾ ਬਜਟ ਮਹਿਲਾਵਾਂ ਨੂੰ ਸਮਰਪਿਤ ਹੋਵੇਗਾ।
EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!