टॉप न्यूज़
ਕੈਨੇਡਾ ਤੋਂ ਪੰਜਾਬੀ ਨੌਜਵਾਨ ਡਿਪੋਰਟ

ਕੈਨੇਡਾ ਤੋਂ ਇੱਕ 22 ਸਾਲਾ ਪੰਜਾਬੀ ਨੌਜਵਾਨ ਨੂੰ ਡਿਪੋਰਟ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ, ਜਿਸ ਨਾਲ ਪਰਵਾਸੀ ਭਾਈਚਾਰੇ ਵਿੱਚ ਚਰਚਾ ਛਿੜ ਗਈ ਹੈ। ਜਾਣਕਾਰੀ ਅਨੁਸਾਰ ਲਵਬੀਰ ਸਿੰਘ ਨਾਮਕ ਨੌਜਵਾਨ ਨੂੰ ਜਬਰੀ ਵਸੂਲੀ ਦੇ ਇਲਜ਼ਾਮਾਂ ਤਹਿਤ ਕਾਰਵਾਈ ਕਰਦਿਆਂ ਕੈਨੇਡਾ ਤੋਂ ਬਾਹਰ ਕੱਢਿਆ ਗਿਆ ਹੈ।
ਲਵਬੀਰ ਸਿੰਘ 2023 ਤੋਂ ਕੈਨੇਡਾ ਵਿੱਚ ਰਹਿ ਰਿਹਾ ਸੀ। ਉਸ ਦੇ ਖ਼ਿਲਾਫ਼ ਜਬਰੀ ਵਸੂਲੀ ਨਾਲ ਸੰਬੰਧਿਤ ਦੋਸ਼ ਲਗੇ ਸਨ, ਜਿਸ ਤੋਂ ਬਾਅਦ ਜਾਂਚ ਏਜੰਸੀਆਂ ਵੱਲੋਂ ਕਾਰਵਾਈ ਅਮਲ ਵਿੱਚ ਲਿਆਂਦੀ ਗਈ। ਪੁਲਿਸ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਲਵਬੀਰ ਸਿੰਘ ਦੇ ਸੰਭਾਵਿਤ ਸਾਥੀਆਂ ਅਤੇ ਹੋਰ ਸਰਗਰਮੀਆਂ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।
EDITED BY- HARLEEN KAUR



