टॉप न्यूज़

ਇਜ਼ਰਾਈਲ ਤੇ ਅਮਰੀਕਾ ਵੱਲੋਂ ਹਮਲੇ ਪਿੱਛੋਂ ਭਾਰਤ ਨੇ ਜਾਰੀ ਕੀਤੀ ਐਡਵਾਈਜ਼ਰੀ

ਇਜ਼ਰਾਈਲ ਵੱਲੋਂ ਅਮਰੀਕਾ ਨਾਲ ਮਿਲ ਕੇ ਈਰਾਨ ਵਿਰੁੱਧ ਹਮਲੇ ਤੋਂ ਬਾਅਦ ਭਾਰਤ ਨੇ ਇਜ਼ਰਾਈਲ ਵਿਚ ਰਹਿ ਰਹੇ ਆਪਣੇ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ ਕਰਦਿਆਂ “ਬੇਹੱਦ ਸਾਵਧਾਨੀ ਵਰਤਣ ਅਤੇ ਹਰ ਸਮੇਂ ਚੌਕਸ ਰਹਿਣ” ਲਈ ਕਿਹਾ ਹੈ।
ਐਡਵਾਈਜ਼ਰੀ ਵਿੱਚ ਭਾਰਤ ਨੇ ਕਿਹਾ, “ਖੇਤਰ ਵਿੱਚ ਮੌਜੂਦਾ ਸੁਰੱਖਿਆ ਸਥਿਤੀ ਦੇ ਮੱਦੇਨਜ਼ਰ, ਇਜ਼ਰਾਈਲ ਵਿਚ ਸਾਰੇ ਭਾਰਤੀ ਨਾਗਰਿਕਾਂ ਨੂੰ ਬੇਹੱਦ ਸਾਵਧਾਨੀ ਵਰਤਣ ਅਤੇ ਹਰ ਸਮੇਂ ਚੌਕਸ ਰਹਿਣ ਦੀ ਸਲਾਹ ਦਿੱਤੀ ਜਾਂਦੀ ਹੈ।
ਦੱਸ ਦਈਏ ਕਿ ਇਜ਼ਰਾਈਲ ਦੇ ਈਰਾਨ ਉਤੇ ਹਮਲੇ ਨੇ ਮੱਧ ਪੂਰਬ ਵਿੱਚ ਸਥਿਤੀ ਨੂੰ ਭਿਆਨਕ ਕਰ ਦਿੱਤਾ ਹੈ, ਜਿਸ ਨਾਲ ਇੱਕ ਖ਼ਤਰਨਾਕ ਸਥਿਤੀ ਪੈਦਾ ਹੋ ਗਈ ਹੈ। ਇਜ਼ਰਾਈਲ ਨੇ ਸ਼ਨੀਵਾਰ ਸਵੇਰੇ ਈਰਾਨ ‘ਤੇ “ਪ੍ਰੀ-ਇਮੇਪਟਿਵ ਸਟ੍ਰਾਈਕ” ਸ਼ੁਰੂ ਕਰਨ ਦਾ ਦਾਅਵਾ ਕੀਤਾ।
ਇਜ਼ਰਾਈਲ ਦੇ ਰੱਖਿਆ ਮੰਤਰੀ ਇਜ਼ਰਾਈਲ ਕਾਟਜ਼ ਨੇ ਕਿਹਾ ਕਿ ਇਹ ਹਮਲਾ ਸੰਭਾਵੀ ਖ਼ਤਰੇ ਦੇ ਜਵਾਬ ਵਿੱਚ ਕੀਤਾ ਗਿਆ ਸੀ। ਹਮਲੇ ਤੋਂ ਬਾਅਦ, ਪੂਰੇ ਇਜ਼ਰਾਈਲ ਵਿੱਚ ਐਮਰਜੈਂਸੀ ਦੀ ਸਥਿਤੀ ਘੋਸ਼ਿਤ ਕਰ ਦਿੱਤੀ ਗਈ ਹੈ, ਕਿਉਂਕਿ ਸਰਕਾਰ ਨੂੰ ਡਰ ਹੈ ਕਿ ਈਰਾਨ ਡਰੋਨ ਅਤੇ ਬੈਲਿਸਟਿਕ ਮਿਜ਼ਾਈਲਾਂ ਨਾਲ ਜਵਾਬੀ ਕਾਰਵਾਈ ਕਰ ਸਕਦਾ ਹੈ। ਇਜ਼ਰਾਈਲ ਵਿੱਚ ਸਾਇਰਨ ਵੀ ਵੱਜ ਰਹੇ ਹਨ।
EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!