
ਪੰਜਾਬ ਦੇ ਲੁਧਿਆਣਾ ਵਿੱਚ ਵਾਰਡ ਨੰਬਰ 26 ਤੋਂ ਕਾਂਗਰਸ ਦੇ ਕੌਂਸਲਰ ਗੌਰਵ ਭੱਟੀ ਅਤੇ ਇੱਕ ਹੋਰ ਵਿਅਕਤੀ ’ਤੇ ਆਮ ਆਦਮੀ ਪਾਰਟੀ ਦੇ ਵਾਰਡ ਇੰਚਾਰਜ ਨੇ ਆਪਣੀ ਛਵੀ ਖਰਾਬ ਕਰਨ ਦੇ ਗੰਭੀਰ ਦੋਸ਼ ਲਗਾਏ ਹਨ। ਦੋਸ਼ ਹੈ ਕਿ ਕੌਂਸਲਰ ਅਤੇ ਉਸ ਦੇ ਸਾਥੀ ਨੇ ਮਿਲ ਕੇ ਸੋਸ਼ਲ ਮੀਡੀਆ ਪਲੇਟਫਾਰਮ ਫੇਸਬੁੱਕ ’ਤੇ ਇੱਕ ਝੂਠਾ ਵੀਡੀਓ ਸ਼ੇਅਰ ਕੀਤਾ, ਜਿਸ ਵਿੱਚ ਆਪ ਨੇਤਾ ’ਤੇ ਹੈਲਥ ਕਾਰਡ ਬਣਵਾਉਣ ਦੇ ਬਦਲੇ ਪੈਸੇ ਲੈਣ ਦੀ ਗੱਲ ਕਹੀ ਗਈ ਹੈ।
ਥਾਣਾ ਮੋਤੀ ਨਗਰ ਦੀ ਪੁਲਿਸ ਨੇ ਆਪ ਨੇਤਾ ਇੰਦਰਪਾਲ ਸਿੰਘ ਮਿੰਕੂ ਦੀ ਸ਼ਿਕਾਇਤ ’ਤੇ ਦੋਵੇਂ ਆਰੋਪੀਆਂ ਖ਼ਿਲਾਫ਼ BNS 351(1,2) ਅਤੇ IT ਐਕਟ ਦੀ ਧਾਰਾ 67 ਤਹਿਤ ਮਾਮਲਾ ਦਰਜ ਕੀਤਾ ਹੈ। ਕੌਂਸਲਰ ਗੌਰਵ ਭੱਟੀ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ, ਪਰ ਉਸ ਦਾ ਮੋਬਾਈਲ ਫੋਨ ਬੰਦ ਮਿਲਿਆ।
EDITED BY- HARLEEN KAUR




