टॉप न्यूज़
ਪੁਲਿਸ ਦੀਆਂ 3 ਗੱਡੀਆਂ ਨੂੰ ਬੱਸ ਨੇ ਮਾਰੀ ਟੱਕਰ

ਮੋਗਾ ਜ਼ਿਲ੍ਹੇ ਵਿੱਚ ਅਜੀਤਵਾਲ ਮੰਡੀ ਨੇੜੇ ਅੱਜ ਇਕ ਵੱਡਾ ਸੜਕ ਹਾਦਸਾ ਵਾਪਰ ਗਿਆ, ਜਿਸ ਨੇ ਇਲਾਕੇ ਵਿੱਚ ਹੜਕੰਪ ਮਚਾ ਦਿੱਤਾ। ਜਾਣਕਾਰੀ ਮੁਤਾਬਕ ਜੈਪੁਰ ਤੋਂ ਲੁਧਿਆਣਾ ਜਾ ਰਹੀ ਇੱਕ ਬੱਸ ਨੇ ਪੁਲਿਸ ਕਰਮਚਾਰੀਆਂ ਦੀਆਂ ਗੱਡੀਆਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ 5 ਤੋਂ 6 ਪੁਲਿਸ ਕਰਮਚਾਰੀ ਜ਼ਖਮੀ ਹੋ ਗਏ।
ਹਾਦਸਾ ਉਸ ਵੇਲੇ ਵਾਪਰਿਆ ਜਦੋਂ ਪੁਲਿਸ ਕਰਮਚਾਰੀ ਪ੍ਰਾਈਵੇਟ ਗੱਡੀਆਂ ਵਿੱਚ ਯਾਤਰਾ ਕਰ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਬੱਸ ਨੇ ਇਕ ਨਹੀਂ, ਸਗੋਂ ਤਿੰਨ ਗੱਡੀਆਂ ਨੂੰ ਟੱਕਰ ਮਾਰੀ। ਟੱਕਰ ਇੰਨੀ ਤੇਜ਼ ਸੀ ਕਿ ਗੱਡੀਆਂ ਨੂੰ ਨੁਕਸਾਨ ਪਹੁੰਚਿਆ ਅਤੇ ਕਰਮਚਾਰੀਆਂ ਨੂੰ ਸੱਟਾਂ ਲੱਗੀਆਂ।
ਮੌਕੇ ‘ਤੇ ਮੌਜੂਦ ਲੋਕਾਂ ਨੇ ਤੁਰੰਤ ਜ਼ਖਮੀਆਂ ਨੂੰ ਨਜ਼ਦੀਕੀ ਹਸਪਤਾਲ ਪਹੁੰਚਾਇਆ। ਡਾਕਟਰਾਂ ਅਨੁਸਾਰ ਸਾਰੇ ਜ਼ਖਮੀ ਖ਼ਤਰੇ ਤੋਂ ਬਾਹਰ ਹਨ, ਪਰ ਕੁਝ ਨੂੰ ਗੰਭੀਰ ਸੱਟਾਂ ਵੀ ਲੱਗੀਆਂ ਹਨ, ਜਿਨ੍ਹਾਂ ਦਾ ਇਲਾਜ ਜਾਰੀ ਹੈ।
EDITED BY- HARLEEN KAUR


