टॉप न्यूज़

ਜਲੰਧਰ ‘ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁੱਠਭੇੜ

ਜਲੰਧਰ ਦਿਹਾਤੀ ਦੇ ਨਕੋਦਰ ਇਲਾਕੇ ਵਿੱਚ ਪੁਲਿਸ ਅਤੇ ਬਦਮਾਸ਼ਾਂ ਦਰਮਿਆਨ ਮੁੱਠਭੇੜ ਹੋਈ। ਇਸ ਦੌਰਾਨ ਇੱਕ ਬਦਮਾਸ਼ ਦੇ ਪੈਰ ਵਿੱਚ ਗੋਲੀ ਲੱਗੀ, ਜਦਕਿ ਉਸਦਾ ਦੂਜਾ ਸਾਥੀ ਡਿੱਗਣ ਕਾਰਨ ਜ਼ਖ਼ਮੀ ਹੋ ਗਿਆ ਅਤੇ ਉਸ ਦੀ ਲੱਤ ਟੁੱਟ ਗਈ। ਪੁਲਿਸ ਨੇ ਦੋਵੇਂ ਆਰੋਪੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ।

ਨਕੋਦਰ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ ਵਿਦੇਸ਼ੀ ਗੈਂਗਸਟਰਾਂ ਦੇ ਇਸ਼ਾਰਿਆਂ ’ਤੇ ਚੱਲ ਰਹੇ ਜ਼ਬਰਦਸਤੀ ਵਸੂਲੀ ਅਤੇ ਫਾਇਰਿੰਗ ਰੈਕਟ ਦਾ ਪਰਦਾਫਾਸ਼ ਕੀਤਾ ਹੈ। ਮੁੱਠਭੇੜ ਤੋਂ ਬਾਅਦ ਪੁਲਿਸ ਨੇ ਦੋ ਆਰੋਪੀਆਂ ਨੂੰ ਗ੍ਰਿਫ਼ਤਾਰੀ ਕੀਤਾ ਹੈ। ਆਰੋਪੀਆਂ ਦੀ ਪਹਿਚਾਣ ਅੰਕਿਤ ਕੁਮਾਰ ਉਰਫ਼ ਅੰਕਿਤ (ਨਿਵਾਸੀ ਸੀਤਾਮੜ੍ਹੀ, ਬਿਹਾਰ; ਮੌਜੂਦਾ ਨਿਵਾਸੀ ਲੁਧਿਆਣਾ) ਅਤੇ ਹਰਿੰਦਰ ਗੁਪਤਾ ਉਰਫ਼ ਹਰਿੰਦਰ (ਨਿਵਾਸੀ ਗੋਰਖਪੁਰ, ਉੱਤਰ ਪ੍ਰਦੇਸ਼; ਮੌਜੂਦਾ ਨਿਵਾਸੀ ਲੁਧਿਆਣਾ) ਵਜੋਂ ਹੋਈ ਹੈ। ਦੋਵੇਂ ਆਰੋਪੀ ਸ਼ਹਿਰ ਦੇ ਇੱਕ ਪ੍ਰਮੁੱਖ ਕਾਰੋਬਾਰੀ ਨੂੰ ਮੁੜ ਨਿਸ਼ਾਨਾ ਬਣਾਉਣ ਦੀ ਫਿਰਾਕ ਵਿੱਚ ਸਨ।

ਨਕੋਦਰ ਦੇ ਪ੍ਰਮੁੱਖ ਵਪਾਰੀ ਮਨੀਸ਼ ਬਖ਼ਸ਼ੀ ਉਰਫ਼ ਮੰਨੂ, ਜੋ ‘ਬਖ਼ਸ਼ੀ ਟਰੈਵਲ ਕੰਪਨੀ’ ਅਤੇ ‘ਬੀ.ਬੀ. ਸਕੂਲ ਆਫ਼ ਆਇਲਟਸ’ ਦੇ ਮਾਲਕ ਹਨ, ਨੂੰ 11 ਨਵੰਬਰ 2025 ਨੂੰ ਵਿਦੇਸ਼ੀ ਨੰਬਰਾਂ ਤੋਂ ਧਮਕੀਭਰੇ ਫ਼ੋਨ ਆਏ ਸਨ। ਫ਼ੋਨ ਕਰਨ ਵਾਲਿਆਂ ਨੇ ਆਪਣੇ ਆਪ ਨੂੰ ਗੋਲਡੀ ਬਰਾੜ ਅਤੇ ਰੋਹਿਤ ਗੋਦਾਰਾ ਗੈਂਗ ਨਾਲ ਜੁੜਿਆ ਦੱਸਦਿਆਂ 5 ਕਰੋੜ ਰੁਪਏ ਦੀ ਮੰਗ ਕੀਤੀ ਸੀ।

ਫਿਰੌਤੀ ਨਾ ਦੇਣ ’ਤੇ 16–17 ਜਨਵਰੀ ਦੀ ਦਰਮਿਆਨੀ ਰਾਤ ਨੂੰ ਆਰੋਪੀਆਂ ਵੱਲੋਂ ਮਨੀਸ਼ ਦੇ ਦਫ਼ਤਰ ਦੇ ਬਾਹਰ ਫ਼ਾਇਰਿੰਗ ਕੀਤੀ ਗਈ ਸੀ। ਇਸ ਸਬੰਧ ਵਿੱਚ ਥਾਣਾ ਸਿਟੀ ਨਕੋਦਰ ਵਿੱਚ ਪਹਿਲਾਂ ਹੀ ਮਾਮਲਾ ਦਰਜ ਕੀਤਾ ਜਾ ਚੁੱਕਾ ਹੈ।

ਐੱਸਐੱਸਪੀ ਜਲੰਧਰ ਦਿਹਾਤੀ ਹਰਵਿੰਦਰ ਸਿੰਘ ਵਿਰਕ ਦੇ ਨਿਰਦੇਸ਼ਾਂ ’ਤੇ ਬਣਾਈ ਗਈ ਵਿਸ਼ੇਸ਼ ਟੀਮ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਆਰੋਪੀ ਇੱਕ ਹੋਰ ਵਾਰਦਾਤ ਨੂੰ ਅੰਜਾਮ ਦੇਣ ਲਈ ਇਲਾਕੇ ਵਿੱਚ ਘੁੰਮ ਰਹੇ ਹਨ।

ਨੂਰਮਹਿਲ ਰੋਡ ’ਤੇ ਪਿੰਡ ਬੀਰ ਫਾਟਕ ਨੇੜੇ ਜਦੋਂ ਪੁਲਿਸ ਨੇ ਬਾਈਕ ਸਵਾਰ ਸ਼ੱਕੀ ਵਿਅਕਤੀਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਤਾਂ ਉਨ੍ਹਾਂ ਨੇ ਪੁਲਿਸ ’ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਜਵਾਬੀ ਕਾਰਵਾਈ ਦੌਰਾਨ ਅੰਕਿਤ ਕੁਮਾਰ ਦੇ ਪੈਰ ਵਿੱਚ ਗੋਲੀ ਲੱਗੀ, ਜਦਕਿ ਭੱਜਣ ਦੀ ਕੋਸ਼ਿਸ਼ ਕਰਦੇ ਹੋਏ ਹਰਿੰਦਰ ਗੁਪਤਾ ਦਾ ਪੈਰ ਟੁੱਟ ਗਿਆ।

ਪੁਲਿਸ ਨੇ ਦੋਵਾਂ ਬਦਮਾਸ਼ਾਂ ਨੂੰ ਕਾਬੂ ਕਰਕੇ ਹਸਪਤਾਲ ਪਹੁੰਚਾਇਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ .30 ਬੋਰ ਦਾ ਪਿਸਤੌਲ ਅਤੇ ਤਿੰਨ ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।

ਪੁਲਿਸ ਮੁਤਾਬਕ, ਫਿਰੌਤੀ ਨਾ ਮਿਲਣ ਕਾਰਨ ਆਰੋਪੀ ਸ਼ਿਕਾਇਤਕਰਤਾ ’ਤੇ ਦੁਬਾਰਾ ਹਮਲਾ ਕਰਨ ਦੀ ਨੀਅਤ ਨਾਲ ਆਏ ਸਨ। ਫਿਲਹਾਲ ਮਾਮਲੇ ਦੀ ਗੰਭੀਰ ਜਾਂਚ ਜਾਰੀ ਹੈ, ਤਾਂ ਜੋ ਗਿਰੋਹ ਦੇ ਹੋਰ ਮੈਂਬਰਾਂ ਦਾ ਪਤਾ ਲਗਾਇਆ ਜਾ ਸਕੇ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!