
ਮੁੱਖ ਮੰਤਰੀ ਦੇ ਲੁਧਿਆਣਾ ਦੌਰੇ ਦੇ ਦੌਰਾਨ ਡਿਊਟੀ ਵਿੱਚ ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ‘ਤੇ ਨਗਰ ਨਿਗਮ ਕਮਿਸ਼ਨਰ ਨੇ ਸਖ਼ਤੀ ਕੀਤੀ ਹੈ। ਸ਼ਹਿਰ ਦੇ ਵੀਆਈਪੀ ਰੂਟਾਂ ‘ਤੇ ਫੈਲੀ ਗੰਦਗੀ ਨੂੰ ਗੰਭੀਰਤਾਂ ਨਾਲ ਲੈਂਦਿਆਂ ਹੋਇਆਂ ਕਮਿਸ਼ਨਰ ਨੇ ਸਫਾਈ ਸੁਪਰਵਾਈਜ਼ਰ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ ਅਤੇ ਸੈਨੇਟਰੀ ਇੰਸਪੈਕਟਰ ਅਤੇ CSI ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਹਨ।
EDITED BY- HARLEEN KAUR




