टॉप न्यूज़

ਗੋਲੀਆਂ ਦੇ ਨਾਲ ਦਹਿਲਿਆ ਜਲੰਧਰ

AAP ਆਗੂ ਦਾ ਕਤਲ, ਪੂਰਾ ਇਲਾਕਾ ਸੀਲ

ਜਲੰਧਰ ਵਿੱਚ ਆਮ ਆਦਮੀ ਪਾਰਟੀ (AAP) ਦੇ ਆਗੂ ਲੱਕੀ ਓਬਰਾਏ ਦਾ ਕਤਲ ਕਰ ਦਿੱਤਾ ਗਿਆ ਹੈ। ਪੋਸ਼ ਇਲਾਕੇ ਮਾਡਲ ਟਾਊਨ ਵਿੱਚ ਗੁਰਦੁਆਰਾ ਸਾਹਿਬ ਦੇ ਬਾਹਰ ਬਦਮਾਸ਼ਾਂ ਵੱਲੋਂ ਓਬਰਾਏ ’ਤੇ ਤਾਬੜਤੋੜ 5 ਗੋਲੀਆਂ ਚਲਾਈਆਂ ਗਈਆਂ।

ਹਮਲਾਵਰਾਂ ਨੇ ਉਨ੍ਹਾਂ ’ਤੇ ਕੁੱਲ 5 ਗੋਲੀਆਂ ਚਲਾਈਆਂ, ਜਿਸ ਨਾਲ ਉਹ ਗੰਭੀਰ ਤੌਰ ’ਤੇ ਜ਼ਖ਼ਮੀ ਹੋ ਗਏ। ਘਟਨਾ ਤੋਂ ਤੁਰੰਤ ਬਾਅਦ ਉਨ੍ਹਾਂ ਨੂੰ ਇਲਾਜ ਲਈ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਪਰ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।

ਚਸ਼ਮਦੀਦਾਂ ਦਾ ਕਹਿਣਾ ਹੈ ਕਿ ਇਹ ਵਾਰਦਾਤ ਉਸ ਸਮੇਂ ਵਾਪਰੀ ਜਦੋਂ ਲੱਕੀ ਓਬਰਾਏ ਗੁਰੂ ਘਰ ਤੋਂ ਬਾਹਰ ਆ ਕੇ ਆਪਣੀ ਥਾਰ ਗੱਡੀ ਚ ਬੈਠਣ ਲੱਗੇ ਸੀ। ਐਕਟਿਵ ਉੱਤੇ ਆਏ ਦੋ ਬਦਮਾਸ਼ਾਂ ਵੱਲੋਂ ਤਾਬੜਤੋੜ ਗੋਲੀਆਂ ਵਰ੍ਹਾ ਦਿੱਤੀਆਂ ਗਈਆਂ। ਗੋਲੀਆਂ ਦੀ ਆਵਾਜ਼ ਸੁਣ ਇਲਾਕੇ ਦੇ ਵਿੱਚ ਦਹਿਸ਼ਤ ਫੈਲ ਗਈ।

ਵਾਰਦਾਤ ਦੀ ਸੂਚਨਾ ਮਿਲਦੇ ਹੀ ਵੱਡੀ ਗਿਣਤੀ ਵਿੱਚ ਪੁਲਿਸ ਮੌਕੇ ’ਤੇ ਪਹੁੰਚ ਗਈ। ਪੁਲਿਸ ਨੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ ਅਤੇ ਹਮਲਾਵਰਾਂ ਦੀ ਪਛਾਣ ਲਈ ਆਲੇ-ਦੁਆਲੇ ਦੇ ਸੀਸੀਟੀਵੀ ਫੁਟੇਜ ਖੰਗਾਲੇ ਜਾ ਰਹੇ ਹਨ। ਸ਼ਹਿਰ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਪੁਲਿਸ ਮਾਮਲੇ ਦੀ ਗਹਿਰਾਈ ਨਾਲ ਜਾਂਚ ਕਰ ਰਹੀ ਹੈ।

ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਦੋਸ਼ੀਆਂ ਤੱਕ ਪਹੁੰਚਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!