टॉप न्यूज़

ਕੈਨੇਡਾ ‘ਚ ਭਾਰਤੀ ਨੌਜਵਾਨ ਦਾ ਕਤਲ

ਅੰਨ੍ਹੇਵਾਹ ਚੱਲੀਆਂ ਗੋਲੀਆਂ

ਕੈਨੇਡਾ ਦੇ ਟੋਰਾਂਟੋ ਸ਼ਹਿਰ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿਸ ਨੇ ਲੋਕਾਂ ਵਿਚਾਲੇ ਦਹਿਸ਼ਤ ਫੈਲਾ ਦਿੱਤੀ ਹੈ। ਦੱਸ ਦੇਈਏ ਕਿ ਸ਼ਹਿਰ ਦੇ ਇੱਕ ਵਿਅਸਤ ਸ਼ਾਪਿੰਗ ਸੈਂਟਰ ਦੀ ਪਾਰਕਿੰਗ ਵਿੱਚ ਅਣਪਛਾਤੇ ਹਮਲਾਵਰਾਂ ਵੱਲੋਂ ਕੀਤੀ ਗਈ ਗੋਲੀਬਾਰੀ ਵਿੱਚ 37 ਸਾਲਾ ਭਾਰਤੀ-ਕੈਨੇਡੀਅਨ ਵਿਅਕਤੀ ਦੀ ਮੌਤ ਹੋ ਗਈ। ਟੋਰਾਂਟੋ ਪੁਲਿਸ ਵੱਲੋਂ ਜਾਰੀ ਬਿਆਨ ਅਨੁਸਾਰ ਮ੍ਰਿਤਕ ਦੀ ਪਛਾਣ ਚੰਦਨ ਕੁਮਾਰ ਰਾਜਾ ਨੰਦਕੁਮਾਰ ਵਜੋਂ ਹੋਈ ਹੈ, ਜੋ ਬਰੈਂਪਟਨ ਦਾ ਰਹਿਣ ਵਾਲਾ ਸੀ। ਚੰਦਨ ਕੁਮਾਰ ਮੂਲ ਰੂਪ ਵਿੱਚ ਭਾਰਤ ਦੇ ਕਰਨਾਟਕ ਰਾਜ ਨਾਲ ਸਬੰਧਤ ਸੀ ਅਤੇ ਪੇਸ਼ੇ ਵਜੋਂ ਇੱਕ ਆਈਟੀ (IT) ਮਾਹਰ ਸੀ।

ਗੋਲੀਬਾਰੀ ਦੀ ਸੂਚਨਾ ਮਿਲਣ ‘ਤੇ ਜਦੋਂ ਅਧਿਕਾਰੀ ਮੌਕੇ ‘ਤੇ ਪਹੁੰਚੇ ਤਾਂ ਉਨ੍ਹਾਂ ਨੂੰ ਚੰਦਨ ਕੁਮਾਰ ਗੰਭੀਰ ਜ਼ਖ਼ਮੀ ਹਾਲਤ ਵਿੱਚ ਮਿਲੇ। ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਪਰ ਇਲਾਜ ਦੌਰਾਨ ਉਨ੍ਹਾਂ ਨੇ ਦਮ ਤੋੜ ਦਿੱਤਾ। ਪੁਲਿਸ ਇੰਸਪੈਕਟਰ ਐਰੋਲ ਵਾਟਸਨ ਨੇ ਦੱਸਿਆ ਕਿ ਇਹ ਕੋਈ ਅਚਾਨਕ ਵਾਪਰੀ ਘਟਨਾ ਨਹੀਂ ਲੱਗਦੀ, ਸਗੋਂ ਇਹ ਇੱਕ ਟਾਰਗੇਟ ਹਮਲਾ ਸੀ।

ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਸ਼ੱਕੀ ਹਮਲਾਵਰ ਆਪਣੀ ਗੱਡੀ ਵਿੱਚ ਸਵਾਰ ਹੋ ਕੇ ਮੌਕੇ ਤੋਂ ਫ਼ਰਾਰ ਹੋ ਗਏ। ਟੋਰਾਂਟੋ ‘ਚ ਇਸ ਸਾਲ ਕਤਲ ਦੀ ਇਹ ਤੀਜੀ ਵਾਰਦਾਤ ਹੈ। ਪੁਲਿਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਹਮਲੇ ਵਿੱਚ ਕਿੰਨੇ ਸ਼ੱਕੀ ਸ਼ਾਮਲ ਸਨ ਅਤੇ ਕਿੰਨੇ ਰਾਊਂਡ ਫਾਇਰ ਕੀਤੇ ਗਏ। ਫਿਲਹਾਲ ਗੋਲੀਬਾਰੀ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।

 

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!