टॉप न्यूज़
ਪੈਰੋਲ ਨਾ ਮਿਲਣ ‘ਤੇ ਅੰਮ੍ਰਿਤਪਾਲ ਨੇ ਮੁੜ ਕੀਤਾ ਹਾਈਕੋਰਟ ਦਾ ਰੁਖ

ਪੈਰੋਲ ਨਾ ਮਿਲਣ ‘ਤੇ ਅੰਮ੍ਰਿਤਪਾਲ ਨੇ ਮੁੜ ਹਾਈਕੋਰਟ ਦਾ ਰੁਖ ਕੀਤਾ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਦੇ ਪੈਰੋਲ ਨਾ ਦੇਣ ਵਾਲੇ ਫੈਸਲੇ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਅੰਮ੍ਰਿਤਪਾਲ ਨੇ ਪਟੀਸ਼ਨ ਵਿੱਚ ਕਿਹਾ, ਸੰਸਦ ‘ਚ ਆਪਣੇ ਹਲਕੇ ਦੇ ਲੋਕਾਂ ਦੇ ਮੁੱਦੇ ਚੁੱਕਣਾ ਮੇਰਾ ਸੰਵਿਧਾਨਿਕ ਹੱਕ ਹੈ। ਅੰਮ੍ਰਿਤਪਾਲ ਨੇ ਕਿਹਾ ਕਿ ਮੈਂ ਆਪਣੇ ਹਲਕੇ ਦੇ 19 ਲੱਖ ਲੋਕਾਂ ਦੀ ਨੁਮਾਇੰਦਗੀ ਕਰਦਾ ਹਾਂ, ਸਦਨ ‘ਚ ਆਪਣੇ ਲੋਕਾਂ ਦੇ ਮੁੱਦੇ ਚੁੱਕਣਾ ਮੇਰਾ ਸੰਵਿਧਾਨਿਕ ਹੱਕ ਹੈ। ਉਸਨੇ ਕਿਹਾ ਕਿ ਮੈਂ ਆਪਣੇ ਹਲਕੇ ਦੇ 1000 ਪਿੰਡਾਂ ਦੀ ਗੱਲ ਕਰਨਾ ਚਾਹੁੰਦਾ ਹਾਂ।
ਅੰਮ੍ਰਿਤਪਾਲ ਨੇ ਪੰਜਾਬ ਸਰਕਾਰ ਦੇ ਪੈਰੋਲ ਨਾ ਦੇਣ ਵਾਲੇ ਹੁਕਮਾਂ ਨੂੰ ਗੈਰ-ਕਾਨੂੰਨੀ ਦੱਸਿਆ ਹੈ। ਅੰਮ੍ਰਿਤਪਾਲ ਸਿੰਘ NSA ਤਹਿਤ ਅਸਮ ਦੀ ਡਿਬਰੂਗੜ੍ਹ ਜੇਲ੍ਹ ‘ਚ ਬੰਦ ਹੈ।
ਦੱਸ ਦਈਏ ਕਿ ਅੰਮ੍ਰਿਤਪਾਲ ਵੱਲੋਂ ਕਈ ਵਾਰ ਸੈਸ਼ਨ ‘ਚ ਸ਼ਾਮਲ ਹੋਣ ਲਈ ਹਾਈਕੋਰਟ ਤੋਂ ਪੈਰੋਲ ਦੀ ਮੰਗ ਕੀਤੀ ਗਈ ਪਰ ਹਰ ਵਾਰ ਅੰਮ੍ਰਿਤਪਾਲ ਦੀ ਪੈਰੋਲ ਪਟੀਸ਼ਨ ਰੱਦ ਕਰ ਦਿੱਤੀ ਜਾਂਦੀ ਹੈ।



